ਦਿੱਲੀ ਦੰਗੇ ‘ਚ ਕਥਿਤ ਸ਼ਮੂਲੀਅਤ ਵਾਲੇ ਸੈਂਕੜੇ ਗ੍ਰਿਫ਼ਤਾਰ

733
Share

ਨਵੀਂ ਦਿੱਲੀ, 4 ਮਾਰਚ (ਪੰਜਾਬ ਮੇਲ)-ਸਰਕਾਰ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਰਾਜਧਾਨੀ ‘ਚ ਬੀਤੇ ਦਿਨੀਂ ਹੋਏ ਦੰਗਿਆਂ ‘ਚ ਕਥਿਤ ਸ਼ਮੂਲੀਅਤ ਲਈ ਸੈਂਕੜੇ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਅਫ਼ਵਾਹਾਂ ਅਤੇ ਨਿਰਾਧਾਰ ਪ੍ਰੋਪੋਗੰਡੇ ਤੋਂ ਬਚਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨੇੜੇ ਤੋਂ ਨਿਗਰਾਨੀ ਰੱਖੀ ਜਾ ਰਹੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਲੋਕ ਸਭਾ ‘ਚ ਇਕ ਲਿਖਤੀ ਜਵਾਬ ‘ਚ ਦੱਸਿਆ ਕਿ ਰਾਸ਼ਟਰੀ ਰਾਜਧਾਨੀ ‘ਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਕੰਟਰੋਲ ‘ਚ ਰੱਖਣ ਲਈ ਦਿੱਲੀ ਪੁਲਿਸ ਨੇ ਕਈ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ 7600 ਜਵਾਨਾਂ ਸਣੇ ਪੁਲਿਸ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ‘ਚ ਤਾਇਨਾਤ ਕੀਤਾ ਗਿਆ ਹੈ। 120 ਤੋਂ ਵੱਧ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਸੈਂਕੜੇ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਅਧਿਕਾਰੀ ਦੋਸ਼ੀਆਂ ਨੂੰ ਨਾਮਜ਼ਦ ਕਰਨ ਲਈ ਸੀ.ਸੀ.ਟੀ.ਵੀ. ਤਸਵੀਰਾਂ ਇਕੱਠੀਆਂ ਕਰ ਰਹੇ ਹਨ ਅਤੇ ਲੋਕਾਂ ਤੋਂ ਵੀਡੀਓਜ਼ ਮੰਗ ਰਹੇ ਹਨ। ਰਾਏ ਨੇ ਕਿਹਾ ਕਿ ਦੰਗਾ ਪ੍ਰਭਾਵਿਤ ਇਲਾਕਿਆਂ ‘ਚ ਧਾਰਾ 144 ਤਹਿਤ ਪਾਬੰਦੀਆਂ ਲਗਾਈਆਂ ਗਈਆਂ ਹਨ।


Share