#INDIA

ਦਿੱਲੀ-ਫਰੀਦਾਬਾਦ ਸਰਹੱਦ ਤੋਂ ਆਈ.ਐੱਸ.ਆਈ.ਐੱਸ. ਦਾ ਅੱਤਵਾਦੀ ਕਾਬੂ

ਅੱਤਵਾਦੀ ਰਿਜ਼ਵਾਨ ‘ਤੇ ਸੀ 3 ਲੱਖ ਰੁਪਏ ਦਾ ਇਨਾਮ
ਨਵੀਂ ਦਿੱਲੀ, 9 ਅਗਸਤ (ਪੰਜਾਬ ਮੇਲ)- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਆਈ.ਐੱਸ.ਆਈ.ਐੱਸ. ਦੇ ਪੁਣੇ ਮਾਡਿਊਲ ਦੇ ਇੱਕ ਲੋੜੀਂਦੇ ਅੱਤਵਾਦੀ ਰਿਜ਼ਵਾਨ ਅਬਦੁਲ ਹਾਜੀ ਅਲੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਦਿੱਲੀ-ਫਰੀਦਾਬਾਦ ਸਰਹੱਦ ਤੋਂ ਸਪੈਸ਼ਲ ਸੈੱਲ ਦੀ ਟੀਮ ਨੇ ਗ੍ਰਿਫਤਾਰ ਕੀਤਾ। ਉਸ ਦੇ ਕਬਜ਼ੇ ‘ਚੋਂ ਇਕ ਗੈਰ-ਕਾਨੂੰਨੀ ਹਥਿਆਰ ਬਰਾਮਦ ਹੋਇਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਰਿਜ਼ਵਾਨ ਅਬਦੁਲ ਹਾਜੀ ਅਲੀ ਦੀ ਗ੍ਰਿਫਤਾਰੀ ਲਈ 3 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ। ਇੱਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਦਿੱਲੀ-ਐੱਨ.ਸੀ.ਆਰ.-ਆਧਾਰਿਤ ਕੁਝ ਵੀ.ਆਈ.ਪੀਜ਼ ‘ਤੇ ਹਮਲੇ ਲਈ ਜਾਸੂਸੀ ਕਰ ਰਿਹਾ ਸੀ। ਇਸ ਸਬੰਧੀ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।