#INDIA

ਦੇਸ਼ ’ਚ ਕਰੋਨਾ ਦੇ 6155 ਨਵੇਂ ਮਾਮਲੇ ਤੇ 11 ਮੌਤਾਂ

ਨਵੀਂ ਦਿੱਲੀ,  8 ਅਪ੍ਰੈਲ (ਪੰਜਾਬ ਮੇਲ)-  ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 31,194 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ ਵਿੱਚ ਹੁਣ ਤੱਕ ਕਰੋਨਾ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ ਵੱਧ ਕੇ 4,47,51,259 ਹੋ ਗਈ ਹੈ। ਅੰਕੜਿਆਂ ਮੁਤਾਬਕ ਦੇਸ਼ ‘ਚ ਵਾਇਰਸ ਕਾਰਨ 11 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 5,30,954 ਹੋ ਗਈ ਹੈ।

Leave a comment