ਸ੍ਰੀਨਗਰ, 5 ਅਗਸਤ (ਪੰਜਾਬ ਮੇਲ)- ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਬੂਬਾ ਮੁਫ਼ਤੀ ਨੇ ਅੱਜ ਦਾਅਵਾ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਕੁਝ ਸੀਨੀਅਰ ਆਗੂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕੀਤੇ ਜਾਣ ਦੇ ਚਾਰ ਸਾਲ ਪੂਰੇ ਹੋਣ ‘ਤੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਹੈ, ਜਦਕਿ ਕਈਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤਰ੍ਹਾਂ ਪਾਰਟੀ ਦਾ ਦਫ਼ਤਰ ਵੀ ਸੀਲ ਕਰਨ ਦਾ ਦੋਸ਼ ਲਗਾਏ ਗਏ ਹਨ। ਇਸੇ ਦੌਰਾਨ ਫਾਰੂਕ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ ਦੇ ਦਫ਼ਤਰ ਨੂੰ ਵੀ ਸੀਲ ਕਰਨ ਦੀਆਂ ਰਿਪੋਰਟਾਂ ਹਨ।