#INDIA

ਧਾਰਾ 370 ਦੇ ਮਤੇ ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਹੰਗਾਮਾ

ਸ੍ਰੀਨਗਰ, 7 ਨਵੰਬਰ (ਪੰਜਾਬ ਮੇਲ)-  ਜੰਮੂ-ਕਸ਼ਮੀਰ ਵਿਧਾਨ ਸਭਾ ਦੀ ਕਾਰਵਾਈ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੈਂਬਰਾਂ ਵਿਚਾਲੇ ਗਰਮਾ-ਗਰਮੀ ਮਗਰੋਂ ਮੁਲਤਵੀ ਕਰ ਦਿੱਤੀ ਗਈ। ਬੁੱਧਵਾਰ ਨੂੰ ਧਾਰਾ 370 ਦੀ ਬਹਾਲੀ ਦਾ ਮਤਾ ਪਾਸ ਕੀਤੇ ਜਾਣ ਦਾ ਵਿਰੋਧ ਕਰ ਰਹੇ ਭਾਜਪਾ ਵਿਧਾਇਕਾਂ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਸਪੀਕਰ ਅਬਦੁਲ ਰਹੀਮ ਰਾਥਰ ਨੇ ਸਦਨ ਦੀ ਕਾਰਵਾਈ ਨੂੰ 15 ਮਿੰਟ ਲਈ ਮੁਲਤਵੀ ਕਰ ਦਿੱਤਾ।

ਭਾਜਪਾ ਆਗੂਆਂ ਨੇ ਕਿਹਾ ਹੈ ਕਿ ਦੇਸ਼ ਦੀ ਸੰਸਦ ਦੁਆਰਾ ਧਾਰਾ 370 ਨੂੰ ਰੱਦ ਕਰਨ ਅਤੇ ਭਾਰਤ ਦੀ ਸੁਪਰੀਮ ਕੋਰਟ ਦੁਆਰਾ ਕਾਰਵਾਈ ਨੂੰ ਬਰਕਰਾਰ ਰੱਖਣ ਤੋਂ ਬਾਅਦ ਇਸਦੀ ਦੀ ਬਹਾਲੀ ਲਈ ਮਤਾ ਪਾਸ ਕਰਨਾ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੈ। ਵਿਧਾਨ ਸਭਾ ਵਿੱਚ ਭਾਜਪਾ ਦੇ ਵਿਰੋਧ ਨੂੰ ਸੱਤਾਧਾਰੀ ਐਨਸੀ ਵਿਧਾਇਕਾਂ ਅਤੇ ਹੋਰਾਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਜਵਾਬ ਦਿੱਤਾ ਗਿਆ ਜਿਨ੍ਹਾਂ ਨੇ ਮਤੇ ਦੇ ਸਮਰਥਨ ਵਿੱਚ ਵੋਟ ਦਿੱਤੀ।