ਨਵਾਜ਼ ਸ਼ਰੀਫ ਤੇ ਉਨ੍ਹਾਂ ਦੀ ਧੀ ਸਮੇਤ ਚੋਟੀ ਦੇ ਹੋਰ ਆਗੂਆਂ ਦੇਸ਼ਧਰੋਹ ਦਾ ਕੇਸ ਦਰਜ

534
Share

ਲਾਹੌਰ, 6 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਤੇ ਪੀਐਮਐਲ-ਐਨ ਦੇ ਹੋਰ ਚੋਟੀ ਦੇ ਆਗੂਆਂ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਫ਼ੌਜ ਤੇ ਨਿਆਂਪਾਲਿਕਾ ਖ਼ਿਲਾਫ਼ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਵੀ ਇਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ। ਲਾਹੌਰ ਪੁਲੀਸ ਕੋਲ ਦਰਜ ਐਫਆਈਆਰ ਵਿਚ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਲੋਕਾਂ ਨੂੰ ਫ਼ੌਜ ਤੇ ਨਿਆਂਪਾਲਿਕਾ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਕੀਤੀ। ਐਫਆਈਆਰ ਵਿਚ ਸ਼ਰੀਫ਼ ਦੇ ਦੋ ਭਾਸ਼ਣਾਂ ਦਾ ਹਵਾਲਾ ਦਿੱਤਾ ਗਿਆ ਹੈ ਜੋ ਉਨ੍ਹਾਂ ਹਾਲ ਹੀ ਵਿਚ ਲੰਡਨ ਤੋਂ ਵੀਡੀਓ ਲਿੰਕ ਰਾਹੀਂ ਦਿੱਤੇ ਹਨ। ਇਨ੍ਹਾਂ ਵਿਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਸੁਪਰੀਮੋ ਸ਼ਰੀਫ਼ ਤਾਕਤਵਰ ਪਾਕਿਸਤਾਨੀ ਫ਼ੌਜ ਖ਼ਿਲਾਫ਼ ਤਿੱਖੀਆਂ ਟਿੱਪਣੀਆਂ ਕਰ ਰਹੇ ਹਨ।


Share