#INDIA

ਨੀਰਜ ਚੋਪੜਾ ਦਾ ਪਹਿਲਵਾਨਾਂ ਨੂੰ ਸਮਰਥਨ: ਇਨਸਾਫ਼ ਲਈ ਪਹਿਲਵਾਨਾਂ ਦੇ ਸੜਕਾਂ ‘ਤੇ ਆਉਣ ਕਾਰਨ ਦਿਲ ਟੁੱਟਿਆ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਅੱਜ ਪ੍ਰਦਰਸ਼ਨਕਾਰੀ ਪਹਿਲਵਾਨਾਂ ਦਾ ਸਮਰਥਨ ਕੀਤਾ ਅਤੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਚੋਪੜਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ, ਜਦੋਂ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਦੀ ਬਜਾਏ ਪਹਿਲਵਾਨਾਂ ਨੂੰ ਆਪਣਾ ਵਿਰੋਧ ਮੁੜ ਸ਼ੁਰੂ ਕਰਨ ਲਈ ਸੜਕਾਂ ‘ਤੇ ਉਤਰਨ ਲਈ ਸਖ਼ਤ ਆਲੋਚਨਾ ਕੀਤੀ ਗਈ ਹੈ। ਅਥਲੈਟਿਕਸ ਵਿਚ ਭਾਰਤ ਦਾ ਪਹਿਲਾ ਓਲੰਪਿਕ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਜੈਵਲਿਨ ਥ੍ਰੋਅਰ ਚੋਪੜਾ ਨੇ ਕਿਹਾ ਕਿ ਇਹ ਦੁਖਦਾਈ ਹੈ ਕਿ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ।

Leave a comment