ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਅਮਰੀਕਾ-ਕੈਨੇਡਾ ਸਣੇ ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਪੰਜਾਬੀਆਂ ਮਸਲੇ ਸੁਲਝਾਉਣ ਲਈ ਪੰਜਾਬੀ ਸਰਕਾਰ ਵੱਲੋਂ ਉਪਰਾਲਾ ਕੀਤਾ ਗਿਆ ਹੈ। ਪਹਿਲੀ ਵਾਰ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਪਹਿਲੀ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਹਰ ਸੰਭਵ ਮਦਦ ਕਰਨ ਦੇ ਯਤਨ ਕੀਤੇ ਜਾਣਗੇ। ਪਿਛਲੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਐੱਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਰਹੀਆਂ ਸਨ, ਜਦਕਿ ਇਸ ਵਾਰ ਨਵਾਂ ਤਜ਼ਰਬਾ ਕਰਨ ਦਾ ਯਤਨ ਕੀਤਾ ਗਿਆ ਹੈ।