ਪਾਕਿਸਤਾਨ ਹਾਦਸਾ : ਮਾਰੇ ਗਏ ਸਿੱਖਾਂ ਦੇ ਵਾਰਸਾਂ ਨੂੰ ਐਸਜੀਪੀਸੀ ਦੇਵੇਗੀ 1-1 ਲੱਖ ਰੁਪਏ

758
Share

ਅੰਮ੍ਰਿਤਸਰ, 9 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਪਾਕਿਸਤਾਨ ਵਿੱਚ ਹੋਏ ਰੇਲ ਹਾਦਸੇ ਵਿੱਚ ਮਾਰੇ ਗਏ ਸਿੱਖਾਂ ਦੇ ਵਾਰਸਾਂ ਨੂੰ 1-1 ਲੱਖ ਰੁਪਏ ਦੀ ਆਰਥਿਕ ਮਦਦ ਦੇਵੇਗੀ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਿੱਖਾਂ ਨੂੰ 50-50 ਹਜ਼ਾਰ ਰੁਪਏ ਮਾਲੀ ਮਦਦ ਵਜੋਂ ਦਿੱਤੇ ਜਾਣਗੇ। ਇਹ ਐਲਾਨ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ।

ਲੌਂਗੋਵਾਲ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਸਿੱਖਾਂ ਦੇ ਵਾਰਸਾਂ ਨਾਲ ਸਮੁੱਚੇ ਸਿੱਖ ਭਾਈਚਾਰੇ ਨੂੰ ਹਮਦਰਦੀ ਹੈ। ਦੁਖ ਦੀ ਇਸ ਘੜੀ ਵਿੱਚ ਐਸਜੀਪੀਸੀ ਪੀੜਤ ਪਰਿਵਾਰਾਂ ਦੇ ਨਾਲ ਖੜ•ੀ ਹੈ। ਐਸਜੀਪੀਸੀ ਨੇ ਪਾਕਿਸਤਾਨ ਸਰਕਾਰ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਹਰ ਸੰਭਵ ਮਦਦ ਕਰੇ ਅਤੇ ਇਸ ਹਾਦਸੇ ਦੇ ਮੁਲਜ਼ਮਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ•ਾ ਕੀਤਾ ਜਾਵੇ।
ਲੌਂਗੋਵਾਲ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਰਾਹੀਂ ਇਸ ਸਬੰਧੀ ਪਾਕਿਸਤਾਨ ਸਰਕਾਰ ਨੂੰ ਚਿੱਠੀ ਵੀ ਲਿਖਣਗੇ। ਹਾਦਸੇ ਵਿੱਚ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਐਸਜੀਪੀਸੀ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਏਗੀ। ਇਸ ਮੌਕੇ ‘ਤੇ ਮੋਹਿੰਦਰ ਸਿੰਘ, ਸੁਖਦੇਵ ਸਿੰਘ ਭੁਰਾਕੋਨਾ, ਨਰਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਰਮਦਾਸ ਮੌਜੂਦ ਸਨ।


Share