ਪਿੰਡ ਬਜੂਹਾ ਕਲਾਂ ਖੁਦਕੁਸ਼ੀ ਮਾਮਲਾ; ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਕੇ 15 ਦਿਨਾਂ ਵਿੱਚ ਕਮਿਸ਼ਨ ਨੂੰ ਸੂਚਿਤ ਕਰਨ ਦੇ ਹੁਕਮ

662
Share

ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜ਼ਿਲ੍ਹਾ ਜਲੰਧਰ ਦੇ ਨਕੋਦਰ ਅਧੀਨ ਆਉਂਦੇ ਪਿੰਡ ਬਜੂਹਾ ਕਲਾਂ ਵਿਖੇ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਵੀਡੀਓ, ਪੰਚਾਇਤ ‘ਤੇ ਦੋਸ਼ ਲਗਾਉਂਦਿਆਂ ਕੀਤੀ ਖੁਦਕੁਸ਼ੀ ਦੇ ਮਾਮਲੇ ‘ਚ ਅੱਜ ਸਾਰੀਆਂ ਸਬੰਧਤ ਧਿਰਾਂ ਨੂੰ ਸੁਣਨ ਉਪਰੰਤ ਐਸ.ਐਸ.ਪੀ. ਜਲੰਧਰ (ਦਿਹਾਤੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਜਾਂਚ ਕਰਵਾ ਕੇ 15 ਦਿਨਾਂ ਵਿੱਚ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਇਕ ਨਿਜੀ ਨਿਊਜ਼ ਚੈਨਲ ‘ਤੇ ਚੱਲੀ ਖਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਅਤੇ ਅੱਜ ਸਬੰਧਤ ਧਿਰਾਂ ਨੂੰ ਸੁਣਨ ਉਪਰੰਤ ਐਸ.ਐਸ.ਪੀ. ਜਲੰਧਰ (ਦਿਹਾਤੀ) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


Share