ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਸਿਹਤਮੰਦ ਜੀਵਨ ਲਈ ਅਰਦਾਸ ਕੀਤੀ। ਮੋਦੀ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਵਧਾਈਆਂ ਨੂੰ ਪੰਜਾਬ ਦੀ ਸਿਆਸਤ ਦੇ ਸੰਦਰਭ ਵਿੱਚ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਭਾਜਪਾ ਪੰਜਾਬ ਵਿਚ ਸੱਤਾ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।
ਪ੍ਰਧਾਨ ਮੰਤਰੀ ਵੱਲੋਂ ਦਿੱਤੀਆਂ ਗਈਆਂ ਵਧਾਈਆਂ ਅਜਿਹੇ ਸਮੇਂ ਆਈਆਂ ਹਨ, ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਵੱਖ-ਵੱਖ ਸਿਆਸੀ ਮੁੱਦਿਆਂ ’ਤੇ ਬਹਿਸ ਚੱਲ ਰਹੀ ਹੈ।

