ਜਲੰਧਰ/ਚੰਡੀਗੜ੍ਹ, 2 ਜਨਵਰੀ (ਪੰਜਾਬ ਮੇਲ)- ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਮੌਸਮ ਨੇ ਕੜਾ ਰੁੱਖ ਅਖਤਿਆਰ ਕਰ ਲਿਆ ਹੈ। ਇਸ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 2 ਤੋਂ 5 ਜਨਵਰੀ 2026 ਤੱਕ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸੇ ਦਰਮਿਆਨ 2 ਅਤੇ 3 ਜਨਵਰੀ ਨੂੰ ਧੁੰਦ ਦਾ ਪ੍ਰਭਾਵ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਦੇ ਨਾਲ ਨਾਲ ਸੀਤ ਲਹਿਰ ਜਾਂ ਠੰਡਾ ਦਿਨ ਰਹਿਣ ਦੇ ਅਸਾਰ ਹਨ। ਖ਼ਾਸ ਕਰਕੇ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ।
ਪੰਜਾਬ ‘ਚ ਮੀਂਹ ਤੋਂ ਬਾਅਦ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

