ਲੁਧਿਆਣਾ, 7 ਜੂਨ (ਪੰਜਾਬ ਮੇਲ)- ਲੋਕ ਸਭਾ ਚੋਣਾਂ ਮੁਕੰਮਲ ਹੁੰਦੇ ਸਾਰ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਸਮੇਤ ਕੁੱਲ 9 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 8 ਆਈ.ਪੀ.ਐੱਸ. ਅਤੇ 1 ਪੀ.ਪੀ.ਐੱਸ. ਅਫ਼ਸਰ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਜੀ.ਪੀ. ਆਫ਼ਿਸ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ, ਉਨ੍ਹਾਂ ਦੀ ਪੋਸਟਿੰਗ ਬਾਰੇ ਵੱਖਰੇ ਤੌਰ ‘ਤੇ ਹੁਕਮ ਜਾਰੀ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੁਲਦੀਪ ਸਿੰਘ ਚਾਹਲ ਨੂੰ ਲੁਧਿਆਣਾ ਦਾ ਪੁਲਸ ਕਮਿਸ਼ਨਰ ਅਤੇ ਸਵਪਨ ਸ਼ਰਮਾ ਨੂੰ ਜਲੰਧਰ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬਦਲੇ ਗਏ ਅਫ਼ਸਰਾਂ ਦੀ ਸੂਚੀ ਹੇਠਾਂ ਮੁਤਾਬਕ ਹੈ-