#INDIA

ਪੰਜਾਬ ‘ਚ ਹਿਮਾਚਲ ਦੇ ਕਾਂਗਰਸੀ ਵਿਧਾਇਕ ‘ਤੇ ਹਮਲਾ

ਊਨਾ, 16 ਅਗਸਤ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੇ ਕੁਟਲੇਹਰ ਹਲਕੇ ਤੋਂ ਵਿਧਾਇਕ ਵਿਵੇਕ ਸ਼ਰਮਾ ‘ਤੇ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੀਰਵਾਰ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿੱਤਾ। ਸ਼ਰਮਾ ‘ਤੇ ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਸ਼ਰਮਾ ਆਪਣੀ ਕਾਰ ਰਾਹੀਂ ਜਲੰਧਰ ਤੋਂ ਵਾਪਸ ਆ ਰਹੇ ਸਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਵਿਵੇਕ ਸ਼ਰਮਾ ਨੇ ਕਿਹਾ ਕਿ ਅਣਪਛਾਤੇ ਹਮਲਾਵਰਾਂ ਨੇ ਰਾਡ ਨਾਲ ਉਨ੍ਹਾਂ ਦੀ ਕਾਰ ‘ਤੇ ਹਮਲਾ ਕੀਤਾ ਅਤੇ ਪਿਛਲਾ ਸ਼ੀਸ਼ਾ ਤੋੜ ਦਿੱਤਾ। ਇਹ ਘਟਨਾ ਉਦੋਂ ਵਾਪਰੀ, ਉਹ ਆਪਣੇ ਜੱਦੀ ਪਿੰਡ ਵਾਪਸ ਆ ਰਹੇ ਸਨ। ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।