#Featured

ਪੰਜਾਬ ‘ਚ ਹੋਈਆਂ 4 ਜ਼ਿਮਨੀ ਚੋਣਾਂ ‘ਚ ‘ਆਪ’ ਨੇ ਮਾਰੀ ਬਾਜ਼ੀ

3 ਸੀਟਾਂ ‘ਤੇ ‘ਆਪ’ ਅਤੇ ਇੱਕ ‘ਤੇ ਕਾਂਗਰਸ ਨੇ ਜਿੱਤ ਕੀਤੀ ਹਾਸਲ
ਜਲੰਧਰ, 23 ਨਵੰਬਰ (ਪੰਜਾਬ ਮੇਲ)- ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ 4 ਵਿਧਾਨ ਸਭਾ ਹਲਕਿਆਂ ‘ਚੋਂ 3 ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ, ਜਦੋਂਕਿ ਬਰਨਾਲਾ ਸੀਟ ‘ਤੇ ਕਾਂਗਰਸ ਦੀ ਜਿੱਤ ਹੋਈ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ।
ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਨੇ 5,772 ਵੋਟਾਂ ਦੇ ਫ਼ਰਕ ਨਾਲ ਇੱਥੇ ਵੱਡੀ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ (ਆਪ) ਨੂੰ 59,004 ਵੋਟਾਂ ਪਈਆਂ ਹਨ, ਗਿੱਦੜਬਾਹਾ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ 49397 ਵੋਟਾਂ ਨਾਲ ਦੂਜੇ ਨੰਬਰ ‘ਤੇ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ 12174 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ ਹਨ। ਇਸ ਤੋਂ ਇਲਾਵਾ ਬਰਨਾਲਾ ਸੀਟ ‘ਤੇ ‘ਆਪ’ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਰਨਾਲਾ ‘ਚ ਕਾਂਗਰਸ ਦੇ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਰਹੇ ਹਨ।
ਵਿਧਾਨ ਸਭਾ ਹਲਕਾ ਗਿੱਦੜਬਾਹਾ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ‘ਤੇ ਰਹੇ, ਜਿਨ੍ਹਾਂ ਨੂੰ 49397 ਵੋਟਾਂ ਮਿਲੀਆਂ ਅਤੇ ਉਨ੍ਹਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ 5,699 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ।
ਗੁਰਦੀਪ ਸਿੰਘ ਰੰਧਾਵਾ (ਆਪ) ਨੂੰ 59,104 ਵੋਟਾਂ ਪਈਆਂ। ਉਥੇ ਹੀ ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ‘ਤੇ ਰਹੇ ਅਤੇ ਭਾਜਪਾ ਤੀਜੇ ਨੰਬਰ ‘ਤੇ ਰਹੀ ਹੈ। ਭਾਜਪਾ ਦੇ ਉਮੀਦਵਾਰ ਰਵੀ ਕਰਨ ਸਿੰਘ ਕਾਹਲੋਂ ਨੂੰ 6,505 ਵੋਟਾਂ ਪਈਆਂ ਹਨ।
ਬਰਨਾਲਾ ‘ਚ ਕਾਂਗਰਸ ਨੇ ਮਾਰੀ ਬਾਜ਼ੀ
ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ‘ਚ ਕਾਂਗਰਸ ਨੇ ਬਾਜ਼ੀ ਮਾਰ ਲਈ ਹੈ। ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਇੱਥੋਂ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਸਨ, ਪਰ ਚੌਥੇ ਰਾਊਂਡ ‘ਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 360 ਵੋਟਾਂ ਨਾਲ ਅੱਗੇ ਹੋ ਗਏ ਤੇ ਇਹ ਲੀਡ ਲਗਾਤਾਰ ਵੱਧਦੀ ਹੀ ਗਈ। ਹੁਣ 16 ਰਾਊਂਡਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ।
ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ 28,226, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 16893 ਵੋਟਾਂ ਪਈਆਂ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਮਹਿਜ਼ 7900 ਵੋਟਾਂ ਹੀ ਹਾਸਲ ਕਰ ਸਕੇ। ਸ਼੍ਰੋਮਣੀ ਅਕਾਲੀ ਦਲ ਨੇ ਆਪ ਤਾਂ ਭਾਵੇਂ ਇਨ੍ਹਾਂ ਚੋਣਾਂ ਤੋਂ ਦੂਰੀ ਬਣਾ ਕੇ ਰੱਖੀ, ਪਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਗੋਵਿੰਦ ਸਿੰਘ ਸੰਧੂ ਨੂੰ ਸਮਰਥਨ ਦਿੱਤਾ ਗਿਆ ਸੀ, ਪਰ ਉਹ 5ਵੇਂ ਨੰਬਰ ‘ਤੇ ਰਹੇ ਹਨ। ਕੁੱਲ 16 ਰਾਉਂਡਾਂ ਵਿਚੋਂ 6 ਰਾਉਂਡਾ ‘ਚੋਂ ‘ਆਪ’ ਨੇ ਜਿੱਤ ਹਾਸਲ ਕੀਤੀ, ਪੰਜ ਰਾਊਂਡਾਂ ‘ਚ ਕਾਂਗਰਸ ਜੇਤੂ ਰਹੀ, ਚਾਰ ਵਿਚੋਂ ਭਾਜਪਾ ਅਤੇ ਇਕ ਵਿਚੋਂ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਅੱਗੇ ਰਹੇ।