ਚਾਰਾਂ ਵਿਧਾਨ ਸਭਾ ਸੀਟਾਂ ’ਚ ਕੁੱਲ ਵੋਟਰਾਂ ਦੀ ਗਿਣਤੀ 6,96316 ਹੈ। ਸੂਬੇ ’ਚ ਚੋਣ ਕਮਿਸ਼ਨ ਨੇ ਚਾਰਾਂ ਸੀਟਾਂ ’ਤੇ 831 ਪੋਲਿੰਗ ਕੇਂਦਰ ਸਥਾਪਤ ਕੀਤੇ ਹਨ।
ਇਹ ਉਪ-ਚੋਣਾਂ ਸਬੰਧਤ ਵਿਧਾਨ ਸਭਾ ਸੀਟਾਂ ਦੀ ਅਗਵਾਈ ਕਰਨ ਵਾਲੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਕਾਰਨ ਕਰਵਾਈਆਂ ਜਾ ਰਹੀਆਂ ਹਨ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਲੋਕ ਸਭਾ ਸੀਟ ਤੋਂ, ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਲੁਧਿਆਣਾ ਲੋਕ ਸਭਾ ਸੀਟ ਤੋਂ , ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਲੋਕ ਸਭਾ ਸੀਟ ਤੋਂ ਅਤੇ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ।
ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਅਤੇ ਭਾਜਪਾ ਨੂੰ ਇਨ੍ਹਾਂ ਸੀਟਾਂ ’ਤੇ ਚੋਣ ਮੁਹਿੰਮ ਤੇਜ਼ ਕਰਨੀ ਹੈ। ਸ਼੍ਰੋਮਣੀ ਅਕਾਲੀ ਦਲ ਤਾਂ ਪਹਿਲਾਂ ਹੀ ਉਪ-ਚੋਣਾਂ ਨਾ ਲੜਣ ਦਾ ਐਲਾਨ ਕਰ ਚੁੱਕਿਆ ਹੈ। ਉਪ-ਚੋਣਾਂ ਦੇ ਨਤੀਜੇ ਸੂਬੇ ਦੇ ਸਿਆਸੀ ਪਰਿਦ੍ਰਿਸ਼ ਨੂੰ ਪ੍ਰਭਾਵਿਤ ਕਰਨਗੇ।