ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ 5800 ਕੈਦੀ ਜਲਦੀ ਹੋਣਗੇ ਰਿਹਾਅ; ਪੰਜਾਬ ਸਰਕਾਰ ਕਰ ਰਹੀ ਵਿਚਾਰ

700
Share

ਜਲੰਧਰ, 19 ਮਾਰਚ (ਪੰਜਾਬ ਮੇਲ)-ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਬਿਨਾਂ ਸਜ਼ਾ ਖ਼ਤਮ ਹੋਏ ਰਿਹਾਅ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਦੇ ਵੱਧਦੇ ਪ੍ਰਸਾਰ ਨੂੰ ਦੇਖਦੇ ਹੋਏ ਪੰਜਾਬ ਦੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਛੋਟੇ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਲਗਭਗ 5800 ਕੈਦੀਆਂ ਨੂੰ ਰਿਹਾਅ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖ ਕੇ ਭੇਜਿਆ ਹੈ। ਰੰਧਾਵਾ ਦਾ ਕਹਿਣਾ ਹੈ ਕਿ ਬੀਤੇ ਕੁਝ ਸਮੇਂ ਤੋਂ ਛੋਟੇ ਮਾਮਲਿਆਂ ਵਿਚ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਰਿਹਾਅ ਕਰਨ ਬਾਰੇ ਪੰਜਾਬ ਸਰਕਾਰ ਵਿਚਾਰ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਕੁਲ 5800 ਕੈਦੀਆਂ ਨੂੰ ਰਿਹਾਅ ਕਰਨ ਬਾਰੇ ਪੰਜਾਬ ਸਰਕਾਰ ਨੂੰ ਲਿਖਤੀ ਭੇਜਿਆ ਜਾ ਚੁੱਕਾ ਹੈ। ਹੁਣ ਇਸ ਬਾਰੇ ਮੁੱਖ ਮੰਤਰੀ ਸਾਹਿਬ ਦਾ ਅੰਤਿਮ ਫੈਸਲਾ ਆਉਣ ਦਾ ਇੰਤਜ਼ਾਰ ਹੈ।
ਪੰਜਾਬ ਵਿਚ ਪਿਛਲੇ ਦਿਨੀਂ ਮਿਲੇ ਇਕ ਕੋਰੋਨਾ ਪੌਜ਼ਿਟਿਵ ਕੇਸ ਪਾਇਆ ਗਿਆ ਤੇ ਹੁਣ ਤਕ ਭਾਰਤ ਵਿਚ 147 ਕੇਸ ਕੋਰੋਨਾ ਤੋਂ ਪ੍ਰਭਾਵਿਤ ਪਾਏ ਗਏ ਹਨ। ਆਉਣ ਵਾਲੇ ਦਿਨਾਂ ਵਿਚ ਮਰੀਜ਼ਾਂ ਦੀ ਗਿਣਤੀ ਘੱਟ ਸਕੇ, ਇਸ ਦੇ ਅਹਿਤਿਹਾਤ ਲਈ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ, ਜਿਨ੍ਹਾਂ ਵਿਚ ਸਕੂਲ, ਕਾਲਜ, ਯੂਨੀਵਰਸਿਟੀਆਂ, ਜਿਮ, ਸਿਨੇਮਾ ਹਾਲ, ਟਿਊਸ਼ਨ ਸੈਂਟਰ, ਅਜਾਇਬ ਘਰ, ਚਿੜੀਆ ਘਰ, ਕੋਚਿੰਗ ਸੈਂਟਰ, ਸ਼ਾਪਿੰਗ ਮਾਲ ਆਦਿ ਜਨਤਕ ਥਾਵਾਂ ਨੂੰ 31 ਮਾਰਚ ਤਕ ਬੰਦ ਕਰ ਦਿੱਤਾ ਗਿਆ ਹੈ।


Share