ਚੰਡੀਗੜ੍ਹ, 9 ਅਗਸਤ (ਪੰਜਾਬ ਮੇਲ)- ਪੰਜਾਬ ‘ਚ ਮਾਨਸੂਨ ਦੀ ਰਫਤਾਰ ਹੌਲੀ ਪੈਣ ਕਾਰਨ ਕਈ ਇਲਾਕਿਆਂ ‘ਚ ਲੋਕਾਂ ਨੂੰ ਫਿਰ ਤੋਂ ਗਰਮੀ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਪਹਾੜਾਂ ‘ਤੇ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਈ ਇਲਾਕੇ ਅਜੇ ਵੀ ਠੰਡੇ ਬਣੇ ਹੋਏ ਹਨ। ਤਾਜ਼ਾ ਜਾਣਕਾਰੀ ਮੁਤਾਬਤਕ ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ‘ਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਪੰਜਾਬ ‘ਚ ਆਉਣ ਵਾਲੇ ਤਿੰਨ ਦਿਨਾਂ ਦੀ ਗੱਲ ਕਰੀਏ, ਯਾਨੀ ਕਿ 10, 11 ਤੇ 12 ਅਗਸਤ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪਹਾੜਾਂ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ ਅਤੇ ਹੋਸ਼ਿਆਰਪੁਰ ‘ਚ ਕਿਸੇ ਵੀ ਸਮੇਂ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਬਾਰਿਸ਼ ਦਾ ‘ਯੈਲੋ ਅਲਰਟ

