#PUNJAB

ਪੰਜਾਬ ਦੇ ਪਿੰਡ ਸਠਿਆਲਾ ‘ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

ਰਈਆ, 11 ਨਵੰਬਰ (ਪੰਜਾਬ ਮੇਲ)- ਪਿੰਡ ਸਠਿਆਲਾ ਵਿਚ ਪਿੰਡ ਦੇ ਹੀ ਇੱਕ ਨੌਜਵਾਨ ਨੇ ਅੱਜ ਇੱਕ ਔਰਤ ਦਾ ਕਤਲ ਕਰ ਦਿੱਤਾ। ਥਾਣਾ ਬਿਆਸ ਵਿਚ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਬਾਬਾ ਬਕਾਲਾ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਸਠਿਆਲਾ ਦੇ ਨੌਜਵਾਨ ਨੇ ਇੱਕ ਘਰ ਅੰਦਰ ਦਾਖ਼ਲ ਔਰਤ ਨੂੰ ਗੋਲੀਆਂ ਮਾਰੀਆਂ। ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਸਠਿਆਲਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਵੱਲੋਂ ਮ੍ਰਿਤਕ ਦੀ ਲੜਕੀ ਦਾ ਰਿਸ਼ਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ। ਔਰਤ ਵੱਲੋਂ ਇਨਕਾਰ ਕਰਨ ‘ਤੇ ਨੌਜਵਾਨ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।