ਫਿਲੌਰ, 25 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਆਪਣੇ ਰਿਸ਼ਤੇਦਾਰਾਂ ਨਾਲ ਸ੍ਰੀਨਗਰ ਗਏ ਹੋਏ ਸਨ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੌਤ ਦਾ ਕਾਰਨ ਦਿਮਾਗ ਦੀ ਨੱਸ ਫਟਣ ਕਾਰਨ ਹੋਈ ਦੱਸੀ ਜਾ ਰਹੀ ਹੈ। ਉਹ ਕਾਂਗਰਸ ਵਿਚ ਅੱਜਕੱਲ੍ਹ ਨਵਜੋਤ ਸਿੱਧੂ ਨੇ ਨੇੜੇ ਸਮਝੇ ਜਾਂਦੇ ਸਨ।