ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਬੂਥ ਪੱਧਰ ਤੋਂ ਲੈ ਕੇ ਹਰ ਖੇਤਰ ਤੱਕ ਪਾਰਟੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਵਿਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ।
ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨਾਂ ਵਿਚ ਸ. ਕੰਵਰਬੀਰ ਸਿੰਘ ਮੰਜ਼ਿਲ ਨੂੰ ਅੰਮ੍ਰਿਤਸਰ ਦਿਹਾਤੀ 2 (ਮਜੀਠਾ), ਸ. ਸਲੀਲ ਕਪੂਰ ਨੂੰ ਅੰਮ੍ਰਿਤਸਰ ਸ਼ਹਿਰੀ, ਸ਼੍ਰੀ ਨਰਿੰਦਰ ਗਰਗ ਨੀਟਾ ਨੂੰ ਬਰਨਾਲਾ, ਸ਼੍ਰੀ ਗੌਰਵ ਕੱਕੜ ਨੂੰ ਫਰੀਦਕੋਟ, ਸ. ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਫਾਜ਼ਿਲਕਾ, ਸ਼੍ਰੀ ਯੋਗੇਸ਼ ਸਪਰਾ ਨੂੰ ਹੁਸ਼ਿਆਰਪੁਰ ਦਿਹਾਤੀ, ਸ਼੍ਰੀ ਸਤੀਸ਼ ਠਾਕੁਰ ਬਾਵਾ ਨੂੰ ਹੁਸ਼ਿਆਰਪੁਰ ਸ਼ਹਿਰੀ, ਸ਼੍ਰੀ ਅਸ਼ੋਕ ਸ਼ਰੀਨ ਹਿੱਕੀ ਨੂੰ ਜਲੰਧਰ ਸ਼ਹਿਰੀ, ਸ. ਮਨਮੀਤ ਸਿੰਘ ਵਿੱਕੀ ਨੂੰ ਜਲੰਧਰ ਦਿਹਾਤੀ ਨੌਰਥ, ਸ. ਜਗਬੀਰ ਸਿੰਘ ਬਰਾੜ ਨੂੰ ਜਲੰਧਰ ਦਿਹਾਤੀ ਸਾਊਥ, ਸ਼੍ਰੀ ਚੇਤੰਨ ਸੂਰੀ ਨੂੰ ਕਪੂਰਥਲਾ, ਸ਼੍ਰੀ ਸੁਨੀਲ ਮੌਦਗਿੱਲ ਨੂੰ ਲੁਧਿਆਣਾ ਸ਼ਹਿਰੀ, ਸ਼੍ਰੀ ਸਤੀਸ਼ ਅਸੀਜਾ ਨੂੰ ਮੁਕਤਸਰ, ਸ. ਅਜੈਵੀਰ ਸਿੰਘ ਲਾਲਪੁਰਾ ਨੂੰ ਰੋਪੜ, ਸ. ਮਤਿੰਦਰ ਸਿੰਘ ਨੂੰ ਸੰਗਰੂਰ-1 ਅਤੇ ਸ. ਸਤਨਾਮ ਸਿੰਘ ਭੁੱਲਰ ਨੂੰ ਤਰਨਤਾਰਨ ਸ਼ਾਮਲ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਆਪਣੇ ਤਜਰਬੇ, ਲਗਨ ਅਤੇ ਸਖ਼ਤ ਮਿਹਨਤ ਨਾਲ ਸੰਗਠਨ ਨੂੰ ਮਜ਼ਬੂਤ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਇੱਕ ਮਜ਼ਬੂਤ, ਸਰਗਰਮ ਅਤੇ ਲੋਕ-ਕੇਂਦਰਿਤ ਸੰਗਠਨ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਪ੍ਰਧਾਨ ਆਪਣੀਆਂ ਜ਼ਿੰਮੇਵਾਰੀਆਂ ਨੂੰ ਅਨੁਸ਼ਾਸਨ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਸੰਗਠਨਾਤਮਕ ਗਤੀਵਿਧੀਆਂ ਅਤੇ ਚੋਣ ਚੁਣੌਤੀਆਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ

