ਚੰਡੀਗੜ੍ਹ, 10 ਜੁਲਾਈ (ਪੰਜਾਬ ਮੇਲ)- ਪੰਜਾਬ ਯੂਨੀਵਰਸਿਟੀ ਦੀ ਸਰਵਉੱਚ ਸੰਵਿਧਾਨਕ ਸੰਸਥਾ ਸੈਨੇਟ ਦੇ ਸਾਬਕਾ ਮੈਂਬਰ ਅਸ਼ੋਕ ਗੋਇਲ ਨੇ ਆਗਾਮੀ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਹੈ। ਲਗਾਤਾਰ 32 ਸਾਲਾਂ ਤੱਕ ਸੀਨੇਟ ਮੈਂਬਰ ਵਜੋਂ ਆਪਣੀ ਸਰਗਰਮ ਅਤੇ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਵਾਲੇ ਅਸ਼ੋਕ ਗੋਇਲ ਯੂਨੀਵਰਸਿਟੀ ਪ੍ਰਸ਼ਾਸਨ, ਉੱਚ ਸਿੱਖਿਆ ਅਤੇ ਅਕਾਦਮਿਕ ਵਿਕਾਸ ਨਾਲ ਜੁੜੀਆਂ ਸਭ ਤੋਂ ਤਜਰਬੇਕਾਰ ਅਤੇ ਸਤਿਕਾਰਤ ਸ਼ਖਸੀਅਤਾਂ ਵਿਚ ਗਿਣੇ ਜਾਂਦੇ ਹਨ। ਉਹ ਲਗਾਤਾਰ 9ਵੀਂ ਵਾਰ ਸੈਨੇਟ ਚੋਣ ਮੈਦਾਨ ਵਿਚ ਹਨ, ਜੋ ਯੂਨੀਵਰਸਿਟੀ ਪ੍ਰਤੀ ਉਨ੍ਹਾਂ ਦੇ ਸਮਰਪਣ, ਤਜ਼ਰਬੇ ਅਤੇ ਵਿਆਪਕ ਜਨਸਮਰਥਨ ਦਾ ਸਬੂਤ ਹੈ।
ਦੱਸ ਦੇਈਏ ਕਿ ਆਪਣੇ ਲੰਬੇ ਕਾਰਜਕਾਲ ਦੌਰਾਨ ਗੋਇਲ ਨੇ ਯੂਨੀਵਰਸਿਟੀ ਦੀ ਖ਼ੁਦਮੁਖਤਿਆਰੀ ਦੀ ਰੱਖਿਆ, ਵਿੱਦਿਅਕ ਉੱਤਮਤਾ, ਪ੍ਰਸ਼ਾਸਨਿਕ ਪਾਰਦਰਸ਼ਤਾ, ਵਿਦਿਆਰਥੀ ਅਤੇ ਅਧਿਆਪਕ ਹਿੱਤਾਂ, ਮੁਲਾਜ਼ਮਾਂ ਦੀ ਭਲਾਈ ਅਤੇ ਸਬੰਧਤ ਕਾਲਜਾਂ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਦੁਬਾਰਾ ਸੇਵਾ ਦਾ ਮੌਕਾ ਮਿਲਦਾ ਹੈ, ਤਾਂ ਉਹ ਵਿਦਿਆਰਥੀਆਂ, ਅਧਿਆਪਕਾਂ, ਮੁਲਾਜ਼ਮਾਂ ਅਤੇ ਗ੍ਰੈਜੂਏਟ ਵੋਟਰਾਂ ਦੀ ਆਵਾਜ਼ ਨੂੰ ਸੈਨੇਟ ਵਿਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰਨਗੇ। ਪੰਜਾਬ ਯੂਨੀਵਰਸਿਟੀ ਦੇਸ਼ ਦੇ ਵੱਕਾਰੀ ਵਿਦਿਅਕ ਅਦਾਰਿਆਂ ਵਿਚ ਮੋਹਰੀ ਸਥਾਨ ਰੱਖਦੀ ਹੈ। ਆਪਣੀਆਂ ਸ਼ਾਨਦਾਰ ਪ੍ਰੰਪਰਾਵਾਂ, ਅਕਾਦਮਿਕ ਗੁਣਵੱਤਾ ਅਤੇ ਖੁਦਮੁਖਤਿਆਰੀ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਨੇ ਯੂਨੀਵਰਸਿਟੀ ਦੇ ਸਾਰੇ ਗ੍ਰੈਜੂਏਟ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਵਰਤੋਂ ਕਰਦੇ ਹੋਏ ਇੱਕ ਤਜ਼ਰਬੇਕਾਰ, ਇਮਾਨਦਾਰ ਅਤੇ ਸਮਰਪਿਤ ਪ੍ਰਤੀਨਿਧੀ ਵਜੋਂ ਉਨ੍ਹਾਂ ਨੂੰ ਆਪਣਾ ਸਮਰਥਨ ਅਤੇ ਆਸ਼ੀਰਵਾਦ ਦੇਣ, ਤਾਂ ਜੋ ਪੰਜਾਬ ਯੂਨੀਵਰਸਿਟੀ ਦੇ ਵਿਕਾਸ, ਮਾਣ ਅਤੇ ਉੱਤਮਤਾ ਦੇ ਸਫ਼ਰ ਨੂੰ ਨਵੀਂ ਊਰਜਾ ਅਤੇ ਨਵੀਂ ਦਿਸ਼ਾ ਮਿਲ ਸਕੇ।
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਅਸ਼ੋਕ ਗੋਇਲ ਵੱਲੋਂ ਆਪਣੀ ਉਮੀਦਵਾਰੀ ਦਾ ਐਲਾਨ

