ਚੰਡੀਗੜ੍ਹ, 7 ਅਗਸਤ (ਪੰਜਾਬ ਮੇਲ)- ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਐਲਾਨ ਕੀਤਾ ਕਿ ਸਟੇਟ ਹਾਈਵੇਅ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਪੈਂਦੇ 2 ਟੋਲ ਪਲਾਜ਼ੇ 5 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਪੀ.ਡਬਲਯੂ.ਡੀ. ਮੰਤਰੀ ਨੇ ਦੱਸਿਆ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਾ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੰਦ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਦੇ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬੱਚਤ ਹੋਵੇਗੀ।
ਉਨ੍ਹਾਂ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿਚ ਆਉਣ ਤੋਂ ਬਾਅਦ ਮਾਨ ਸਰਕਾਰ ਨੇ ਕੁੱਲ 590 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਖਤਮ ਕਰ ਦਿੱਤੇ ਹਨ।