ਸਿਆਟਲ, 12 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੀ ਪੰਜਾਬੀ ਲਿਖਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿਚ ਬਲਿਹਾਰ ਸਿੰਘ ਲੈਹਿਲ ਪ੍ਰਧਾਨ, ਸੁਖਬੀਰ ਸਿੰਘ ਬੀਹਲਾ ਨੂੰ ਮੀਤ ਪ੍ਰਧਾਨ, ਪ੍ਰਿਤਪਾਲ ਸਿੰਘ ਟਿਵਾਣਾ ਨੂੰ ਜਨਰਲ ਸਕੱਤਰ, ਸਾਧੂ ਸਿੰਘ ਝੱਜ ਨੂੰ ਮੀਤ ਸਕੱਤਰ, ਮੰਗਤ ਕੁਲਜਿੰਦ ਨੂੰ ਪ੍ਰੈੱਸ ਸਕੱਤਰ, ਤੇ ਹਰਪਾਲ ਸਿੰਘ ਸਿੱਧੂ ਸਾਬਕਾ ਪ੍ਰਧਾਨ ਨੂੰ ਖਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਸਭਾ ਦੇ ਸਾਬਕਾ ਪ੍ਰਧਾਨ ਤੇ ਨਾਮਵਰ ਲੇਖਕ ਹਰਦਿਆਲ ਸਿੰਘ ਚੀਮਾ ਤੇ ਹਰਸ਼ਿੰਦਰ ਸਿੰਘ ਸੰਧੂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ, ਪੰਜਾਬੀ ਭਾਈਚਾਰੇ ਦੀਆਂ ਮਾਣਮੱਤੀਆਂ ਸ਼ਖਸੀਅਤਾਂ ਨੇ ਵੀ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ। ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਪਹਿਲੀ ਮੀਟਿੰਗ ਵਿਚ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਸ਼ੋਕ ਸੰਦੇਸ਼ ਦਾ ਮਤਾ ਪਾਸ ਕੀਤਾ।