#AMERICA

ਪੰਨੂ ਹੱਤਿਆ ਸਾਜ਼ਿਸ਼ ਮਾਮਲਾ: ਚੈੱਕ ਗਣਰਾਜ ਅਦਾਲਤ ਵੱਲੋਂ ਗੁਪਤਾ ਦੀ ਅਮਰੀਕਾ ਹਵਾਲਗੀ ਨੂੰ ਮਨਜ਼ੂਰੀ

ਨਵੀਂ ਦਿੱਲੀ, 23 ਮਈ (ਪੰਜਾਬ ਮੇਲ)- ਚੈੱਕ ਗਣਰਾਜ ਦੀ ਸੰਵਿਧਾਨਕ ਅਦਾਲਤ ਨੇ ਅਮਰੀਕਾ ਸਥਿਤ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿਚ ਨਿਖਿਲ ਗੁਪਤਾ ਦੀ ਅਮਰੀਕਾ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗੁਪਤਾ ਪਿਛਲੇ ਸਾਲ ਜੂਨ ਤੋਂ ਪ੍ਰਾਗ ਦੀ ਜੇਲ੍ਹ ‘ਚ ਬੰਦ ਹੈ। ਉਸ ਦੀ ਹਵਾਲਗੀ ਬਾਰੇ ਅੰਤਿਮ ਫੈਸਲਾ ਚੈੱਕ ਗਣਰਾਜ ਦੇ ਨਿਆਂ ਮੰਤਰੀ ਪਾਵੇਲ ਬਲਾਜ਼ੇਕ ਕਰਨਗੇ। ਪ੍ਰਾਗ ਸਥਿਤ ਚੈੱਕ ਅਦਾਲਤ ਵੱਲੋਂ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ।