ਬਰਾਕ ਓਬਾਮਾ, ਬਿਲ ਗੇਟਸ ਸਮੇਤ ਦੁਨੀਆ ਦੇ ਕਈ ਦਿੱਗਜ਼ਾਂ ਦੇ ਟਵਿੱਟਰ ਅਕਾਊਂਟ ਹੈਕ

668
Share

ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਦੇ ਲਈ ਬੁੱਧਵਾਰ ਦੀ ਰਾਤ ਪੂਰੀ ਤਰ੍ਹਾਂ ਭਿਆਨਕ ਰਹੀ। ਬਰਾਕ ਓਬਾਮਾ, ਬਿਲ ਗੇਟਸ ਸਮੇਤ ਦੁਨੀਆ ਦੇ ਕਈ ਦਿੱਗਜ਼ਾਂ ਦੇ ਟਵਿੱਟਰ ਅਕਾਊਂਟ ਨੂੰ ਹੈਕ ਕਰ ਲਿਆ ਗਿਆ, ਜਿਸ ਦੇ ਬਾਅਦ ਕਈ ਘੰਟਿਆਂ ਤੱਕ ਟਵਿੱਟਰ ਨੇ ਕੁਝ ਬਲੂ ਟਿਕ ਵਾਲੇ ਅਕਾਊਂਟਸ ਨੂੰ ਬੰਦ ਕਰ ਦਿੱਤਾ ਮਤਲਬ ਉਹ ਟਵੀਟ ਨਹੀਂ ਕਰ ਪਾਏ। ਅਕਾਊਂਟ ਹੈਕ ਕਰਨ ਦੇ ਬਾਅਦ ਵੀ ਸਾਰੇ ਅਕਾਊਂਟਸ ਤੋਂ ਟਵੀਟ ਕਰ ਕੇ ਬਿਟਕੁਆਇਨ ਦੇ ਰੂਪ ਵਿਚ ਪੈਸਾ ਮੰਗਿਆ ਜਾ ਰਿਹਾ ਸੀ ਭਾਵੇਂ ਕਿ ਫਿਲਹਾਲ ਇਸ ਮੁਸ਼ਕਲ ਨੂੰ ਦੂਰ ਕਰ ਲਿਆ ਗਿਆ ਹੈ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ, ਐਮਾਜਾਨ ਪ੍ਰਮੁੱਖ ਜੇਫ ਬੇਜੋਸ, ਡੈਮੋਕ੍ਰੈਟਿਕ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਜੋ ਬਿਡੇਨ, ਮਾਈਕ੍ਰੋਸਾਫਟ ਦੇ ਬਿਲ ਗੇਟਸ ਸਮੇਤ ਨਾ ਜਿੰਨੇ ਕਿੰਨੇ ਦਿੱਗਜਾਂ ਦਾ ਟਵਿੱਟਰ ਅਕਾਊਂਟ ਇਕੱਠੇ ਹੈਕ ਕਰ ਲਿਆ ਗਿਆ। ਹਰ ਕਿਸੇ ਦੇ ਅਕਾਊਂਟ ਤੋਂ ਇਕ ਹੀ ਟਵੀਟ ਕੀਤਾ ਗਿਆ ਕਿ ਤੁਸੀਂ ਬਿਟਕੁਆਇਨ ਦੇ ਜ਼ਰੀਏ ਪੈਸਾ ਭੋਜੋ ਅਤੇ ਅਸੀਂ ਤੁਹਾਨੂੰ ਦੁੱਗਣਾ ਪੈਸਾ ਦੇਵਾਂਗੇ। ਇਸ ਦੇ ਇਲਾਵਾ ਟਵੀਟ ਵਿਚ ਇਹ ਵੀ ਲਿਖਿਆ ਗਿਆ ਕਿ ਹੁਣ ਸਮਾਂ ਆ ਗਿਆ ਹੈ ਅਸੀਂ ਸਮਾਜ ਤੋਂ ਜੋ ਕਮਾਇਆ ਹੈ ਉਸ ਨੂੰ ਵਾਪਸ ਕਰੀਏ। ਇਨੀਂ ਟਵੀਟ ਦੇ ਨਾਲ ਬਿਟਕੁਆਇਨ ਦੇ ਜ਼ਰੀਏ ਪੈਸਾ ਦੇਣ ਦੀ ਗੱਲ ਕਹੀ ਗਈ।

ਉਦਾਹਰਨ ਦੇ ਤੌਰ ‘ਤੇ ਬਿਲ ਗੇਟਸ ਦੇ ਟਵਿੱਟਰ ਅਕਾਊਂਟ ਤੋਂ ਲਿਖਿਆ ਗਿਆ ਕਿ ਹਰ ਕੋਈ ਮੈਨੂੰ ਕਹਿ ਰਿਹਾ ਹੈ ਕਿ ਇਹ ਸਮਾਜ ਨੂੰ ਵਾਪਸ ਦੇਣ ਦਾ ਸਮਾਂ ਹੈ ਤਾਂ ਮੈਂ ਕਹਿਣਾ ਚਾਹੁੰਦਾ ਹਾਂ ਕਿ ਅਗਲੇ 30 ਮਿੰਟ ਵਿਚ ਜੋ ਭੁਗਤਾਨ ਮੈਨੂੰ ਭੇਜਿਆ ਜਾਵੇਗਾ ਮੈਂ ਉਸ ਦਾ ਦੁੱਗਣਾ ਵਾਪਸ ਕਰਾਂਗਾ। ਤੁਸੀਂ 1000 ਡਾਲਰ ਦਾ ਬਿਟਕੁਆਇਨ ਭੇਜੋ ਮੈਂ 2000 ਡਾਲਰ ਵਾਪਸ ਭੇਜਾਂਗਾ।


Share