ਬਹਿਬਲ ਕਲਾਂ ਗੋਲੀ ਕਾਂਡ; ਸੁਹੇਲ, ਪੰਕਜ ਤੇ ਗੁਰਦੀਪ ਪੰਧੇਰ ਵਲੋਂ ਜ਼ਮਾਨਤ ਲਈ ਅਦਾਲਤ ‘ਚ ਅਰਜ਼ੀ ਦਾਖ਼ਲ

800
ਸੁਹੇਲ ਸਿੰਘ ਬਰਾੜ, ਪੰਕਜ ਬਾਂਸਲ ਅਤੇ ਗੁਰਦੀਪ ਸਿੰਘ ਪੰਧੇਰ
Share

ਫ਼ਰੀਦਕੋਟ, 1 ਜੁਲਾਈ (ਪੰਜਾਬ ਮੇਲ)-ਵਿਸ਼ੇਸ਼ ਜਾਂਚ ਟੀਮ ਵਲੋਂ ਬਹਿਬਲ ਕਲਾਂ ਗੋਲੀਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਫ਼ਰੀਦਕੋਟ ਦੇ ਨੌਜਵਾਨ ਸੁਹੇਲ ਸਿੰਘ ਬਰਾੜ, ਕਾਰੋਬਾਰੀ ਪੰਕਜ ਬਾਂਸਲ ਅਤੇ ਕੋਟਕਪੂਰਾ ਗੋਲੀਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਵਲੋਂ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ‘ਚ ਅਰਜ਼ੀਆਂ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਅਦਾਲਤ ਵਲੋਂ ਤਿੰਨਾਂ ਦੀਆਂ ਦਿੱਤੀਆਂ ਗਈਆਂ ਜ਼ਮਾਨਤ ਲਈ ਅਰਜ਼ੀਆਂ ‘ਤੇ ਵਿਸ਼ੇਸ਼ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮੁਲਜ਼ਮਾਂ ਵਲੋਂ ਦਿੱਤੀ ਗਈ ਆਪਣੀ-ਆਪਣੀ ਜ਼ਮਾਨਤ ਅਰਜ਼ੀ ‘ਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ‘ਚ ਕੋਈ ਸ਼ਮੂਲੀਅਤ ਨਹੀਂ ਹੈ ਅਤੇ ਵਿਸ਼ੇਸ਼ ਜਾਂਚ ਟੀਮ ਵਲੋਂ ਉਨ੍ਹਾਂ ਨੂੰ ਕਥਿਤ ਤੌਰ ‘ਤੇ ਝੂਠਾ ਫ਼ਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।


Share