ਐੱਸ.ਏ.ਐੱਸ. ਨਗਰ (ਮੋਹਾਲੀ), 7 ਜਨਵਰੀ (ਪੰਜਾਬ ਮੇਲ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਤਹਿਤ ਨਾਭਾ ਦੀ ਨਿਊ ਜੇਲ੍ਹ ‘ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ ਅਦਾਲਤ ਨੇ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਮਜੀਠੀਆ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ ਨੂੰ ਹੋਵੇਗੀ। ਸੁਣਵਾਈ ਦੌਰਾਨ ਵੀ ਮਜੀਠੀਆ ‘ਤੇ ਦੋਸ਼ ਆਇਦ ਨਹੀਂ ਹੋ ਸਕੇ। ਇਸ ਤੋਂ ਇਲਾਵਾ ਬਚਾਅ ਪੱਖ ਦੇ ਵਕੀਲਾਂ ਵੱਲੋਂ ਕੇਸ ਦੀ ਖੁੱਲ੍ਹੀ ਅਦਾਲਤ ਵਿਚ ਸੁਣਵਾਈ ਅਤੇ ਸਿੱਧਾ ਪ੍ਰਸਾਰਨ ਸਬੰਧੀ ਦਾਇਰ ਅਰਜ਼ੀ ‘ਤੇ ਫੈਸਲਾ ਵੀ 17 ਜਨਵਰੀ ਤੱਕ ਟਲ ਗਿਆ ਹੈ।
ਬਿਕਰਮ ਮਜੀਠੀਆ ਦੀ ਹਿਰਾਸਤ ‘ਚ 14 ਦਿਨਾਂ ਦਾ ਵਾਧਾ

