#PUNJAB

ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐੱਸ. ਬਿੰਦਰਾ ਦਾ ਦੇਹਾਂਤ

ਮੁਹਾਲੀ, 26 ਜਨਵਰੀ (ਪੰਜਾਬ ਮੇਲ)- ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਦਿੱਗਜ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦਾ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਘਰ ਵਿਚ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਉਨ੍ਹਾਂ ਦੇ ਕਰੀਬੀ ਦੋਸਤਾਂ ਨੇ ਦੱਸਿਆ ਕਿ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਉਨ੍ਹਾਂ ਦਾ ਪੁੱਤਰ ਅਮਰ ਬਿੰਦਰਾ ਅਤੇ ਧੀ ਦਿੱਲੀ ਵਿਚ ਸਨ।