#CANADA

ਬੀਸੀ ਦੇ ਪ੍ਰੀਮੀਅਰ ਡੇਵਿਡ ਈਬੀ ਗੁਰਦੁਆਰਾ ਸਾਹਿਬ ਸੁਖਸਾਗਰ ਵਿਖੇ ਨਤਮਸਤਕ ਹੋਏ

ਸਰੀ, 17 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਦਿਨ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਗੁਰਦੁਆਰਾ ਸਾਹਿਬ ਸੁਖਸਾਗਰ ਨਿਊ ਵੈਸਟਮਿਨਸਟਰ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਨੇ ਸੰਗਤ ਨਾਲ ਐਨਡੀਪੀ ਪਾਰਟੀ ਦੀਆਂ ਪਾਲਸੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੇ ਨਾਲ ਸਪੀਕਰ ਰਾਜ ਚੌਹਾਨ, ਅਮਨਦੀਪ ਸਿੰਘ ਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਸਤਿਕਾਰ ਕਮੇਟੀ ਐਬਸਫੋਰਡ ਵੱਲੋਂ ਪ੍ਰੀਮੀਅਰ ਡੇਵਿਡ ਈਬੀ ਅਤੇ ਸਾਰੇ ਆਗੂਆਂ ਦਾ ਭਰਪੂਰ ਸਵਾਗਤ ਕੀਤਾ ਗਿਆ।  ਸੰਗਤ ਵੱਲੋਂ ਡੇਵਿਡ ਏਬੀ ਤੇ ਸਾਰੇ ਐਨਡੀਪੀ ਉਮੀਦਵਾਰਾਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸ੍ਰੀ ਸਾਹਿਬ ਭੇਟ ਕੀਤੀ ਗਈ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਅਟਵਾਲ, ਗੁਰਦੇਵ ਸਿੰਘ, ਬਲਵੀਰ ਸਿੰਘ ਰਾਏ, ਦੇਸਾ ਸਿੰਘ ਵਲਟੋਹਾ, ਦਲਜੀਤ ਸਿੰਘ ਧਾਲੀਵਾਲ, ਸੁਰਿੰਦਰ ਸਿੰਘ, ਹਰਬੰਸ ਸਿੰਘ, ਜਗਦੀਸ਼ ਸਿੰਘ ਕੰਬੋ, ਰਾਜਿੰਦਰ ਸਿੰਘ ਪੰਧੇਰ ਅਤੇ ਸਤਿਕਾਰ ਕਮੇਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਸੇਖੋਂ ਅਤੇ ਹੋਰ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।