-ਹਫਤੇ ‘ਚ ਦੂਜੀ ਘਟਨਾ ਵਾਪਰੀ
ਢਾਕਾ, 25 ਦਸੰਬਰ (ਪੰਜਾਬ ਮੇਲ)- ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਹ ਘਟਨਾ ਬੁੱਧਵਾਰ ਦੇਰ ਰਾਤ ਵਾਪਰੀ। ਇਸ ਹਿੰਦੂ ਨੌਜਵਾਨ ‘ਤੇ ਜਬਰੀ ਵਸੂਲੀ ਦਾ ਦੋਸ਼ ਲਾਇਆ ਗਿਆ ਹੈ। ਇਹ ਘਟਨਾ ਰਾਜਬਾੜੀ ਜ਼ਿਲ੍ਹੇ ਵਿਚ ਹੋਸੇਨਡਾਂਗਾ ਵਿਚ ਵਾਪਰੀ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ 29 ਸਾਲਾ ਅੰਮ੍ਰਿਤ ਮੰਡਲ ਉਰਫ ਸਮਰਾਟ ਵਜੋਂ ਹੋਈ ਹੈ। ਇਸ ਤੋਂ ਪਹਿਲਾਂ 18 ਦਸੰਬਰ ਨੂੰ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।
ਪੁਲਿਸ ਨੇ ਅੱਜ ਦੱਸਿਆ ਕਿ ਅੰਮ੍ਰਿਤ ਦੀ ਜਬਰੀ ਵਸੂਲੀ ਦੇ ਮਾਮਲੇ ਵਿਚ ਕੁੱਟਮਾਰ ਕੀਤੀ ਗਈ ਤੇ ਪੁਲਿਸ ਨੇ ਉਸ ਦੇ ਸਾਥੀ ਮੁਹੰਮਲ ਸਲੀਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
ਬੰਗਲਾਦੇਸ਼ ‘ਚ ਇਕ ਹੋਰ ਹਿੰਦੂ ਦੀ ਕੁੱਟ-ਕੁੱਟ ਕੇ ਹੱਤਿਆ

