#INDIA

ਭਾਰਤ ‘ਚ ਕਰੋਨਾ ਦੇ 12591 ਨਵੇਂ ਮਾਮਲੇ ਆਏ ਸਾਹਮਣੇ: 40 ਮੌਤਾਂ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 12,591 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4.48 ਕਰੋੜ ਹੋ ਗਈ ਹੈ। ਇਹ ਪਿਛਲੇ ਅੱਠ ਮਹੀਨਿਆਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 65,286 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ 40 ਮਰੀਜ਼ਾਂ ਦੀ ਮੌਤ ਤੋਂ ਬਾਅਦ ਦੇਸ਼ ‘ਚ ਕਰੋਨਾ ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ 5,31,230 ਹੋ ਗਈ ਹੈ।

Leave a comment