ਨਵੀਂ ਦਿੱਲੀ, 29 ਮਾਰਚ (ਪੰਜਾਬ ਮੇਲ)-ਭਾਰਤ ਦੇ ਇਤਰਾਜ਼ ਦੇ ਬਾਵਜੂਦ ਪਾਕਿਸਤਾਨ ਵਿਸ਼ੇਸ਼ ਗਲਿਆਰੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ ਵਸੂਲ ਰਿਹਾ ਹੈ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਇਸ ਹਫਤੇ ਸੰਸਦ ਨੂੰ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਨੂੰ ਪਾਸਪੋਰਟ ਮੁਕਤ ਕਰਨ ਲਈ ਕਈ ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਇਸ ਤੋਂ ਪਹਿਲਾਂ 24 ਅਕਤੂਬਰ 2019 ਨੂੰ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁਵੱਲੇ ਸਮਝੌਤੇ ‘ਤੇ ਹਸਤਾਖਰ ਕੀਤੇ ਗਏ ਸਨ ਕਿ ਸ਼ਰਧਾਲੂ ਪਾਸਪੋਰਟ ‘ਤੇ ਯਾਤਰਾ ਕਰਨਗੇ।