ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਲੂ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿਚ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਜ ਅਲਰਟ ਜਾਰੀ ਕੀਤਾ ਹੈ, ਜਿਸ ਵਿਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਵਿਭਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ। ਰਾਸ਼ਟਰੀ ਰਾਜਧਾਨੀ ‘ਚ ਸ਼ਨਿੱਚਰਵਾਰ ਤੱਕ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।