#AMERICA

ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਅਮਰੀਕਾ ਦੇ ਦੌਰੇ ‘ਤੇ ਪਹੁੰਚੇ

ਵਾਸ਼ਿੰਗਟਨ, 8 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਮਾਰਸ਼ਲ ਏ.ਪੀ. ਸਿੰਘ ਅਮਰੀਕਾ ਦੇ ਦੌਰੇ ‘ਤੇ ਪਹੁੰਚੇ। ਇਸ ਦੌਰੇ ਦਾ ਮੁੱਖ ਉਦੇਸ਼ ਭਾਰਤ-ਅਮਰੀਕਾ ਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ। ਹਵਾਈ ਸੈਨਾ ਵਿਚ ਘਟਦੇ ਸਕੁਐਡਰਨ ਅਤੇ 114 ਰਾਫੇਲ ਜੈੱਟਾਂ ਦੇ ਸੌਦੇ ਨੂੰ ਪ੍ਰਵਾਨਗੀ ਦੇ ਵਿਚਕਾਰ ਇਹ ਦੌਰਾ ਰਣਨੀਤਕ ਤੌਰ ‘ਤੇ ਬਹੁਤ ਮਹੱਤਵਪੂਰਨ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਫੌਜੀ ਸਹਿਯੋਗ ਹੋਰ ਮਜ਼ਬੂਤ ਹੋਣਗੇ। ਅਮਰੀਕਾ ਵਿਚ ਭਾਰਤੀ ਰਾਜਦੂਤ ਵਿਨੈ ਕਵਾਤਰਾ ਨੇ ਇਹ ਜਾਣਕਾਰੀ ਦਿੱਤੀ ਹੈ। ਏਅਰ ਚੀਫ ਭਾਰਤ ਅਤੇ ਅਮਰੀਕਾ ਵਿਚਕਾਰ ਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਨਾਲ ਸਬੰਧਤ ਮੀਟਿੰਗਾਂ ਵਿਚ ਹਿੱਸਾ ਲੈਣਗੇ।
ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਅਮਰੀਕਾ ਅਤੇ ਭਾਰਤੀ ਹਵਾਈ ਸੈਨਾਵਾਂ ਦੇ ਸਬੰਧ ਹੋਰ ਮਜ਼ਬੂਤ ਹੋਣਗੇ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਿਨੈ ਕਵਾਤਰਾ ਨੇ ਟਵਿੱਟਰ ‘ਤੇ ਇੱਕ ਫੋਟੋ ਸਾਂਝੀ ਅਤੇ ਪੋਸਟ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ਕਿ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਦੀ ਮੇਜ਼ਬਾਨੀ ਅਤੇ ਸਵਾਗਤ ਕਰਨਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ, ਜੋ ਭਾਰਤ-ਅਮਰੀਕਾ ਦੀ ਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਮਜ਼ਬੂਤ ਅਤੇ ਵਧਦੇ ਸਬੰਧਾਂ ਨੂੰ ਬਣਾਈ ਰੱਖਣ ਲਈ ਅਮਰੀਕਾ ਦੇ ਆਪਣੇ ਦੌਰੇ ‘ਤੇ ਆਏ ਹਨ।