ਮੋਗਾ ‘ਚ ਚਾਰ ਪੁਲਿਸ ਮੁਲਾਜ਼ਮਾਂ ਸਮੇਤ 16 ਦੀ ਰਿਪੋਰਟ ਆਈ ਪਾਜ਼ੀਟਿਵ

619
Share

ਮੋਗਾ, 16 ਜੁਲਾਈ (ਪੰਜਾਬ ਮੇਲ)- ਇਥੇ ਕੋਵਿਡ-19 ਮਹਾਂਮਾਰੀ ਦੀ ਲਾਗ ਦਾ ਫ਼ੈਲਾਅ ਰੋਕਣ ਲਈ ਭਾਂਵੇ ਪ੍ਰਸ਼ਾਸਨ ਹਰ ਸੰਭਵ ਕੋਸ਼ਿਸਾਂ ਕਰ ਰਿਹਾ ਹੈ ਪਰ ਇਸ ਦੇ ਬਾਵਜੂਦ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਜ਼ਿਲ੍ਹੇ ’ਚ ਕਰੋਨਾ ਨਾਲ 4 ਮੌਤਾਂ ਹੋ ਚੁੱਕੀਆਂ ਹਨ। ਇਥੇ ਸਿਹਤ ਵਿਭਾਗ ਵੱਲੋਂ ਜਾਰੀ ਸੂਚੀ ਅਨੁਸਾਰ ਐੱਸਐੱਸਪੀ ਦਫ਼ਤਰ ਅਤੇ ਪੀਸੀਆਰ ਪੁਲੀਸ ਮੁਲਾਜ਼ਮ ਅਤੇ ਇੱਕ 7 ਸਾਲ ਦੀ ਬੱਚੀ ਅਤੇ 83 ਸਾਲ ਦੀ ਬਿਰਧ ਔਰਤ ਸਣੇ 16 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਇੱਕ ਡੀਐੱਸਪੀ ਸਣੇ 22 ਪੁਲੀਸ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇੇਟਿਵ ਆ ਚੁੱਕੀ ਹੈ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 41 ਹੈ।


Share