ਨਵੀਂ ਦਿੱਲੀ, 9 ਮਾਰਚ (ਪੰਜਾਬ ਮੇਲ)- ਮੱਧ ਪੂਰਬ ਵਿਚ ਚੱਲ ਰਹੇ ਤਣਾਅ ਅਤੇ ਅਸ਼ਾਂਤੀ ਕਾਰਨ ਭਾਰਤੀ ਏਅਰਲਾਈਨਜ਼ ਨੂੰ ਐਤਵਾਰ ਨੂੰ ਆਪਣੀਆਂ 279 ਅੰਤਰਰਾਸ਼ਟਰੀ ਉਡਾਣਾਂ ਰੱਦ ਕਰਨੀਆਂ ਪਈਆਂ। ਅਮਰੀਕਾ, ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧਦੇ ਸੰਘਰਸ਼ ਕਾਰਨ ਕਈ ਦੇਸ਼ਾਂ ਨੇ ਆਪਣੇ ਹਵਾਈ ਖੇਤਰ ਨੂੰ ਬੰਦ ਕਰ ਦਿੱਤਾ ਹੈ ਜਾਂ ਪਾਬੰਦੀਆਂ ਲਗਾ ਦਿੱਤੀਆਂ ਹਨ, ਜਿਸ ਦਾ ਸਿੱਧਾ ਅਸਰ ਹਵਾਈ ਸੇਵਾਵਾਂ ‘ਤੇ ਪਿਆ ਹੈ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਖਾੜੀ ਦੇਸ਼ਾਂ ਵਿਚ ਬਣੀ ਸਥਿਤੀ ਕਾਰਨ ਕਈ ਰੂਟ ਪ੍ਰਭਾਵਿਤ ਹੋਏ ਹਨ। ਦਿੱਲੀ ਅਤੇ ਮੁੰਬਈ ਵਰਗੇ ਵੱਡੇ ਹਵਾਈ ਅੱਡਿਆਂ ‘ਤੇ ਮੁਸਾਫਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕੱਲੇ ਮੁੰਬਈ ਹਵਾਈ ਅੱਡੇ ‘ਤੇ ਐਤਵਾਰ ਨੂੰ ਕੁੱਲ 66 ਉਡਾਣਾਂ ਰੱਦ ਕੀਤੀਆਂ ਗਈਆਂ। ਦਿੱਲੀ ਹਵਾਈ ਅੱਡੇ ਦੇ ਸੰਚਾਲਕਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਪੱਛਮੀ ਦੇਸ਼ਾਂ ਵੱਲ ਜਾਣ ਵਾਲੀਆਂ ਉਡਾਣਾਂ ਵਿਚ ਦੇਰੀ ਹੋ ਸਕਦੀ ਹੈ ਜਾਂ ਉਨ੍ਹਾਂ ਦੇ ਸਮੇਂ ਵਿਚ ਬਦਲਾਅ ਕੀਤਾ ਜਾ ਸਕਦਾ ਹੈ।
ਉਡਾਣਾਂ ਰੱਦ ਹੋਣ ਕਾਰਨ ਪੈਦਾ ਹੋਈ ਮੁਸ਼ਕਲ ਨੂੰ ਦੇਖਦਿਆਂ ਏਅਰ ਇੰਡੀਆ ਨੇ ਵੱਡਾ ਫੈਸਲਾ ਲਿਆ ਹੈ। ਏਅਰ ਇੰਡੀਆ 10 ਮਾਰਚ ਤੋਂ 18 ਮਾਰਚ ਦਰਮਿਆਨ ਨੌਂ ਅੰਤਰਰਾਸ਼ਟਰੀ ਰੂਟਾਂ ‘ਤੇ 78 ਵਾਧੂ ਉਡਾਣਾਂ ਚਲਾਏਗੀ।
ਮੱਧ ਪੂਰਬ ਤਣਾਅ : ਭਾਰਤੀ ਏਅਰਲਾਈਨਜ਼ ਵੱਲੋਂ 279 ਅੰਤਰਰਾਸ਼ਟਰੀ ਉਡਾਣਾਂ ਰੱਦ

