ਭੁਪਾਲ, 9 ਮਈ (ਪੰਜਾਬ ਮੇਲ)- ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ’ਚ ਅੱਜ ਸਵੇਰੇ ਯਾਤਰੀ ਬੱਸ ਦੇ ਪੁਲ ਤੋਂ ਡਿੱਗਣ ਕਾਰਨ 22 ਵਿਅਕਤੀਆਂ ਦੀ ਮੌਤ ਹੋ ਗਈ ਅਤੇ 33 ਜ਼ਖ਼ਮੀ ਹੋ ਗਏ। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਦੱਸਿਆ ਕਿ ਇਹ ਘਟਨਾ ਸਵੇਰੇ 8.40 ਵਜੇ ਦੇ ਕਰੀਬ ਵਾਪਰੀ। ਬੱਸ ਡੋਂਗਰਗਾਂਵ ਨੇੜੇ ਪੁਲ ਤੋਂ ਸੁੱਕੀ ਬੋਰਾਦ ਨਦੀ ਵਿੱਚ ਡਿੱਗ ਗਈ। ਹਾਦਸੇ ‘ਚ 22 ਵਿਅਕਤੀਆਂ ਦੀ ਮੌਤ ਹੋ ਗਈ ਅਤੇ 33 ਦੇ ਕਰੀਬ ਜ਼ਖਮੀ ਹੋ ਗਏ।