#INDIA

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੰਜਾਬ ਦੇ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕਰਨ ਲਈ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਆਗੂ ਵੀ ਮੀਟਿੰਗ ਵਿਚ ਮੌਜੂਦ ਸਨ। ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ ਵਿਚ ਸ਼ਾਮਲ ‘ਆਪ’ ਅਤੇ ਕਾਂਗਰਸ ਦਿੱਲੀ ਤੇ ਪੰਜਾਬ ਸਮੇਤ ਸੂਬਿਆਂ ਵਿਚ ਲੋਕ ਸਭਾ ਚੋਣਾਂ ਲਈ ਸੀਟ ਵੰਡ ‘ਤੇ ਗੱਲਬਾਤ ਕਰ ਰਹੇ ਹਨ।