ਸਰਦਾਰ ਅਮਰ ਸਿੰਘ ਗਿੱਲ ਦਾ ਸਦੀਵੀ ਵਿਛੋੜਾ

247
Share

ਸਰੀ, 12 ਜਨਵਰੀ (ਹਰਦਮ ਮਾਨ/ਪੰਜਾਬ ਮੇਲ)-ਬੜੇ ਦੁੱਖ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸਰਦਾਰ ਅਮਰ ਸਿੰਘ ਗਿੱਲ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਹਨ। ਉਹ 90 ਸਾਲ ਦੇ ਸਨ। ਉਨ੍ਹਾਂ ਦਾ ਪਿਛਲਾ ਪਿੰਡ ਨਵਾਂ ਚੂਹੜ ਚੱਕ ਜ਼ਿਲ੍ਹਾ ਮੋਗਾ ਸੀ ਅਤੇ ਪਿਛਲੇ 35 ਸਾਲ ਤੋਂ ਸਰੀ ਵਿਖੇ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 14 ਜਨਵਰੀ, 2022 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2.30 ਫਾਈਵ ਰਿਵਰਜ਼ ਫਿਊਨਰਲ ਹੋਮ, ਡੈਲਟਾ ਵਿਖੇ ਹੋਵੇਗਾ ਅਤੇ ਉਸ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਾਹਿਬ, ਨਿਊ ਵੈਸਟਮਿਨਸਟਰ ਹਾਈਵੇ, ਰਿਚਮੰਡ ਵਿਖੇ ਹੋਵੇਗੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ : 604-597-6613 ਅਤੇ ਚਮਕੌਰ ਸਿੰਘ ਧਾਲੀਵਾਲ ਨਾਲ : 604-807-8600 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share