#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 320 ਲੋੜਵੰਦਾਂ ਨੂੰ ਦਿਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਆਪਣੀ ਕੁੱਲ ਆਮਦਨ ਵਿਚੋਂ 98% ਹਿੱਸਾ ਮਾਨਵਤਾ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਅਤੇ ਡਾਕਟਰ ਹਰਪਿੰਦਰ ਸਿੰਘ ਦੀ ਰਹਿਨੁਮਾਈ ਹੇਠ 320 ਲੋੜਵੰਦਾਂ ਨੂੰ ਦੋ ਲੱਖ ਚਾਲੀ ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ, ਤਾਂ ਜੋ ਇਹ ਲੋੜਵੰਦ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਇਹ ਸਹਾਇਤਾ ਰਾਸ਼ੀ ਬੇਸਹਾਰਾ ਬੱਚਿਆਂ, ਬੇਸਹਾਰਾ ਔਰਤਾਂ, ਬੇਸਹਾਰਾ ਬਜ਼ੁਰਗਾਂ, ਇਕੱਲੀਆਂ ਰਹਿ ਰਹੀਆਂ ਬਜ਼ੁਰਗ ਵਿਧਵਾਵਾਂ ਨੂੰ ਦਿੱਤੀ ਗਈ ਅਤੇ ਤਕਰੀਬਨ ਇਹ ਸਾਰੇ ਕੰਮ ਕਰਨ ਤੋਂ ਵੀ ਅਸਮਰਥ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਡੀ ਗਿਣਤੀ ‘ਚ ਸਕੂਲਾਂ ਵਿਚ ਬੱਚਿਆਂ ਨੂੰ ਸਾਫ਼ ਪਾਣੀ ਦੇਣ ਲਈ ਵੱਡੀ ਗਿਣਤੀ ਵਿਚ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਠ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕੰਪਿਊਟਰ) ਚੱਲ ਰਹੇ ਹਨ, ਜਿਨ੍ਹਾਂ ਤੋਂ ਮੁਫ਼ਤ ਸਿਖਲਾਈ ਲੈ ਕੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੇ ਸਮਰੱਥ ਹੋਏ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਪੂਰੀ ਦੁਨੀਆਂ ‘ਚ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਹ ਸਾਰਾ ਖਰਚ ਡਾਕਟਰ ਓਬਰਾਏ ਵਲੋਂ ਆਪਣੀ ਨੇਕ ਕਮਾਈ ਵਿਚੋਂ ਕੀਤਾ ਜਾਂਦਾ ਹੈ। ਇਸ ਮੌਕੇ ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਮਾਸਟਰ ਰਾਜਿੰਦਰ ਸਿੰਘ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਸੋਮ ਨਾਥ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਗੁਰਜੀਤ ਸਿੰਘ ਜੀਤਾ, ਅੰਮ੍ਰਿਤ ਪਾਲ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ, ਪਰਮਜੀਤ ਕੌਰ ਬਰਾੜ, ਸੋਹਣ ਲਾਲ ਗੁੰਬਰ ਮਲੋਟ ਇਕਾਈ, ਸਤਨਾਮ ਸਿੰਘ ਸਾਬਕਾ ਸਰਪੰਚ ਬਲਮਗੜ੍ਹ ਆਦਿ ਹਾਜ਼ਰ ਸਨ।