#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ ਹੋਏ 40 ਮੁਕਤਿਆਂ ਦੀ ਅਤੇ ਹੋਰ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਗਿਆ ਅਤੇ 40 ਮੁਕਤਿਆਂ ਦੀ ਯਾਦ ਵਿਚ 25 ਅੰਗਹੀਣ ਵਿਅਕਤੀਆਂ ਨੂੰ ਪੰਚੀ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ। ਇਨ੍ਹਾਂ ਨੂੰ ਹਰ ਮਹੀਨੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਤਾਂ ਜੋ ਇਹ ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰ ਸਕਣ। ਵਿੱਤੀ ਸਹਾਇਤਾ ਲੈਣ ਉਪਰੰਤ ਇਨ੍ਹਾਂ ਅੰਗਹੀਣ ਵਿਅਕਤੀਆਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜ੍ਹਦੇ ਹਨ, ਸਾਨੂੰ ਕਦੇ ਵੀ ਸਾਡਾ ਸਰੀਰਕ ਅਧੂਰਾਪਨ ਮਹਿਸੂਸ ਨਹੀਂ ਹੁੰਦਾ। ਇਸ ਮੌਕੇ ਮਹੰਤ ਕਸ਼ਮੀਰ ਸਿੰਘ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਸੋਮ ਨਾਥ, ਬਰਨੇਕ ਸਿੰਘ ਰਿਟਾ. ਲੈਕਚਰਾਰ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ ਆਦਿ ਹਾਜ਼ਰ ਸਨ।