#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਲਾਇਆ ਬਜ਼ੁਰਗਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਸੈਮੀਨਾਰ 

ਸ਼੍ਰੀ ਮੁਕਤਸਰ ਸਾਹਿਬ, 21 ਅਗਸਤ (ਪੰਜਾਬ ਮੇਲ)-  ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾ ਮੁਮਕਿਨ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਜ਼ੁਰਗਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਸ਼੍ਰੀ ਹਮਾਸੂ  ਅਰੋੜਾ ਸੀਨੀਅਰ ਸਿਵਲ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿੱਚ ਲਾਇਆ ਗਿਆ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸੈਮੀਨਾਰ ਦੋਰਾਨ ਸੀਨੀਅਰ ਸਿਵਲ ਜੱਜ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਬਜ਼ੁਰਗਾਂ ਨੂੰ ਕੋਈ ਵੀ ਮੁਸ਼ਕਲ ਆਉਣ ਤੇ 15100 ਟੋਲ ਫ੍ਰੀ ਨੰਬਰ ਤੇ ਸੰਪਰਕ ਕਰਨ ਲਈ ਕਿਹਾ ਗਿਆ, ਅਤੇ ਜੱਜ ਸਾਹਿਬ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਪ੍ਰੋੜਤਾ ਕੀਤੀ ਗਈ। ਅਖੀਰ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਸੀਨੀਅਰ ਸਿਵਲ ਜੱਜ ਨੂੰ ਟਰੱਸਟ ਦਾ ਸੋਵੀਨਾਰ ਦੇ ਕੇ ਕੀਤਾ ਗਿਆ। ਇਸ ਮੌਕੇ ਮਹੰਤ ਕਸ਼ਮੀਰ ਸਿੰਘ, ਜਸਪਾਲ ਸਿੰਘ ਰਿਟਾਇਰ ਲੈਕਚਰਾਰ,ਜੀਵਨ ਕੁਮਾਰ ਸਿੰਗਲਾ ਸੀਨੀਅਰ ਸਹਾਇਕ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ,ਮਲਕੀਤ ਸਿੰਘ ਰਿਟਾ ਬੈਕ ਮੈਨੇਜਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਜਸਬੀਰ ਸਿੰਘ ਰਿਟਾ ਏ ਐਸ ਆਈ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮਨੈਜਰ ਸਹਿਬ, ਗੁਰਜੀਤ ਸਿੰਘ ਜੀਤਾ, ਪਰਮਜੀਤ ਕੌਰ ਬਰਾੜ, ਚਰਨਜੀਤ ਸਿੰਘ, ਭਰਨੇਕ ਸਿੰਘ ਰਿਟਾ ਲੈਕਚਰਾਰ,ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।