ਸ਼੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਪੰਜਾਬ ਮੇਲ) – ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਖੋਲੇ ਜਾ ਰਹੇ ਹਨ।ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੰਪਿਊਟਰ ਸਿਖਲਾਈ ਸੈਂਟਰ, ਮਲੋਟ ਵਿੱਚ ਬਿਊਟੀ ਪਾਰਲਰ ਸੈਂਟਰ, ਪਿੰਡ ਕਰਮਗੜ੍ਹ ਵਿਚ ਸਿਲਾਈ ਸੈਂਟਰ ਸ਼ੂਰੂ ਕੀਤੇ ਗਏ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਨ੍ਹਾਂ ਸਿਖਲਾਈ ਸੈਂਟਰਾਂ ਵਿੱਚ ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਛੇ ਮਹੀਨੇ ਦਾ ਕੋਰਸ ਪੂਰਾ ਹੋਣ ਉਪਰੰਤ ਆਈ ਐਸ ਓ ਸਰਟੀਫਿਕੇਟ ਦਿੱਤੇ ਜਾਂਦੇ ਹਨ, ਇਸ ਤੋਂ ਪਹਿਲਾਂ ਹਜ਼ਾਰਾਂ ਦੀ ਗਿਣਤੀ ਵਿਚ ਸਿਖਲਾਈ ਪ੍ਰਾਪਤ ਕਰਕੇ ਨੋਜਵਾਨ ਅਪਣੇ ਕੰਮਾਂ ਵਿੱਚ ਨਿਪੁੰਨ ਹੋ ਕੇ ਅਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੇ ਹਨ। ਸ਼੍ਰੀ ਮੁਕਤਸਰ ਸਾਹਿਬ ਵਿਖੇ ਕੰਪਿਊਟਰ ਸੈਂਟਰ ਦਾ ਦੀ ਸ਼ੂਰੁਆਤ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਵੱਲੋਂ ਕੀਤੀ ਗਈ। ਜਸਪਾਲ ਸਿੰਘ ਰਿਟਾ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਬਿੰਦਰ ਪਾਲ ਕੌਰ,ਮੈਡਮ ਹਰਿਦਰ ਕੋਰ, ਮੈਡਮ ਮਨਿੰਦਰ ਕੌਰ ਨੇ ਦੱਸਿਆ ਕਿ ਅਜਿਹੇ ਸਿਖਲਾਈ ਸੈਂਟਰ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ, ਸ਼੍ਰੀ ਮੁਕਤਸਰ ਸਾਹਿਬ ਟੀਮ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ ਸਿਖਿਆਰਥੀਆਂ ਨੂੰ ਅਤੇ ਸਿਲਾਈ ਦਾ ਕੋਰਸ ਪੂਰਾ ਕਰ ਚੁੱਕੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ।ਇਸ ਮੌਕੇ ਜਸਬੀਰ ਸਿੰਘ ਰਿਟਾ ਏ ਐਸ ਆਈ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਖੋਲੇ ਸਿਖਲਾਈ ਸੈਂਟਰ ਅਤੇ ਦਿੱਤੇ ਸਰਟੀਫਿਕੇਟ
