#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਲਗਾਏ ਗੁਲਾਬ ਦੇ ਬੂਟੇ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਡੀ ਗਿਣਤੀ ‘ਚ ਹਰ ਸਾਲ ਪੌਦੇ ਲਗਾਏ ਜਾਂਦੇ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਬਣੇ ਮੁਕਤੇ-ਮੀਨਾਰ ਵਿਚ ਬਹੁਤ ਹੀ ਵੱਡੀ ਗਿਣਤੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਗੁਲਾਬ ਦੇ ਫੁੱਲਾਂ ਦੇ ਬੂਟੇ ਲਗਾਏ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਨੂੰ ਗੁਲਾਬੀ ਰੰਗ ਵਿਚ ਰੰਗਣ ਲਈ ਵੱਡੀ ਗਿਣਤੀ ‘ਚ ਸ਼ਹਿਰ ਦੀਆਂ ਵੱਖ-ਵੱਖ ਜਗ੍ਹਾ ‘ਤੇ ਗੁਲਾਬ ਦੇ ਬੂਟੇ ਲਗਾਉਣ ਦਾ ਨਿਰਣਾ ਲਿਆ ਹੈ। ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੀ ਡਿਊਟੀ ਗੁਲਾਬ ਦੇ ਬੂਟੇ ਲਗਾਉਣ ਲਈ ਮੁਕਤੇ-ਮੀਨਾਰ ਵਿਚ ਲੱਗੀ ਹੋਈ ਸੀ।
ਇਸ ਮੌਕੇ ਜਸਬੀਰ ਸਿੰਘ ਅਤੇ ਪ੍ਰਕਾਸ਼ ਕੌਰ ਨੇ ਨੋਸ਼ਹਿਰਾਂ ਪੰਨੂਆਂ ਤੋਂ ਆ ਕੇ ਇਸ ਵਿਚ ਵਡਮੁੱਲਾ ਯੋਗਦਾਨ ਪਾਇਆ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਰਨੇਕ ਸਿੰਘ ਰਿਟਾ. ਲੈਕਚਰਾਰ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਾਹਿਬ, ਗੁਰਪਾਲ ਸਿੰਘ ਪਾਲੀ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਗੁਰਚਰਨ ਸਿੰਘ ਭੋਣ, ਗੁਰਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਮੈਡਮ ਮਨਿੰਦਰ ਕੌਰ, ਮੈਡਮ ਹਰਿੰਦਰ ਕੌਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ ਵਾਲੀ, ਕਾਲਾ ਖੱਪਿਆਂਵਾਲ਼ੀ ਵਾਲੀ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।