-ਕੀਮਤੀ ਜਾਨਾਂ ਬਚਾਉਣ ਲਈ ਲੱਖਾਂ ਦੀ ਗਿਣਤੀ ‘ਚ ਰਿਫਲੈਕਟਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾ ਰਹੇ ਹਾਂ : ਡਾ. ਓਬਰਾਏ
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਧੁੰਦ ਦੇ ਮੱਦੇਨਜ਼ਰ ਮਲੋਟ ਰੋਡ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਵਹੀਕਲਾਂ ‘ਤੇ ਵੱਡੀ ਗਿਣਤੀ ਵਿਚ ਰਿਫਲੈਕਟਰ ਲਗਾਏ ਗਏ ਅਤੇ ਲਾਪ੍ਰਵਾਹੀ ਕਾਰਨ ਹੋ ਰਹੇ ਵੱਡੀ ਗਿਣਤੀ ਵਿਚ ਹਾਦਸਿਆਂ ਤੋਂ ਬਚਾਅ ਲਈ ਲਿਟਰੇਚਰ ਵੀ ਵਾਹਣ ਚਾਲਕਾਂ ਨੂੰ ਦਿੱਤਾ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਧੁੰਦ ਦਾ ਪ੍ਰਕੋਪ ਵੱਧਣ ਕਾਰਨ ਕੁੱਝ ਵੀ ਦਿਖਾਈ ਨਹੀਂ ਦਿੰਦਾ ਅਤੇ ਐਕਸੀਡੈਂਟ ਹੋਣ ਕਾਰਣ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ। ਇਨ੍ਹਾਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਡਾਕਟਰ ਓਬਰਾਏ ਵਲੋਂ ਹਰ ਸਾਲ ਧੁੰਦ ਦੇ ਮੌਸਮ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਰਿਫਲੈਕਟਰ ਲਗਵਾਏ ਜਾਂਦੇ ਹਨ। ਰਿਫਲੈਕਟਰ ਚਮਕਦਾਰ ਹੋਣ ਕਾਰਨ ਵਹੀਕਲਾਂ ਦੇ ਆਪਸ ਵਿਚ ਟਕਰਾਉਣ ਤੋਂ ਬਚਾਅ ਹੋ ਜਾਂਦਾ ਹੈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਡਾਕਟਰ ਜਗਦੇਵ ਸਿੰਘ ਬਰਾੜ ਕੈਨੇਡਾ ਉਦੇਕਰਨ ਵਾਲੇ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਸੋਮ ਨਾਥ, ਜਤਿੰਦਰ ਸਿੰਘ ਕੈਂਥ, ਅਸ਼ੋਕ ਕੁਮਾਰ, ਮਾਸਟਰ ਰਾਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮਨੈਜਰ ਸਹਿਬ, ਹਰਭਗਵਾਨ ਸਿੰਘ ਖੱਪਿਆਂਵਾਲ਼ੀ ਵਾਲੀ, ਕਾਲਾ ਖੱਪਿਆਂਵਾਲ਼ੀ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੁੰਦ ਦੇ ਮੱਦੇਨਜ਼ਰ ਲਗਾਏ ਗਏ ਰਿਫਲੈਕਟਰ

