#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੇਲਾ ਮਾਘੀ ‘ਤੇ ਲਗਾਏ ਕਿਤਾਬਾਂ ਦੇ ਲੰਗਰ ਦਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਵੱਡੀ ਗਿਣਤੀ ਵਿਚ ਲਾਇਬ੍ਰੇਰੀਆ ਰਾਹੀਂ ਸਕੂਲਾਂ ਵਿਚ ਅਤੇ ਗੁਰਦੁਆਰਾ ਸਾਹਿਬ ਵਿਚ ਕਿਤਾਬਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗੇ ਮਾਘੀ ਮੇਲੇ ਵਿਚ ਨਤਮਸਤਕ ਹੋਣ ਆਈਆਂ ਸੰਗਤਾਂ ਲਈ ਮੁਫ਼ਤ ਕਿਤਾਬਾਂ ਦਾ ਲੰਗਰ ਲਗਾਇਆ ਗਿਆ, ਜਿਸ ਦਾ ਉਦਘਾਟਨ ਬਿਜੈ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਅਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਨਿਵੇਕਲੇ ਕਿਤਾਬਾਂ ਦੇ ਲੰਗਰ ਵਿਚ ਲੋਕਾਂ ਵੱਲੋਂ ਬਹੁਤ ਦਿਲਚਸਪੀ ਲਈ ਅਤੇ ਕਿਤਾਬਾਂ ਪੜ੍ਹਨ ਲਈ ਘਰਾਂ ਨੂੰ ਲੈ ਕੇ ਗਏ। ਨਿਰਮਲ ਜੀਤ ਸਿੰਘ ਮੈਨੇਜਰ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਇਸ ਕਿਤਾਬਾਂ ਦੇ ਲੰਗਰ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਬਰਾੜ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਾਹਿਬ, ਰਣਧੀਰ ਸਿੰਘ ਸਾਗੂ ਮੀਡੀਆ ਇੰਚਾਰਜ, ਗੁਰਚਰਨ ਸਿੰਘ ਭੋਣ, ਮਾਸਟਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।