#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਵੈਂ ਰੋਜ਼ਗਾਰ ਸਕੀਮ ਤਹਿਤ ਦਿੱਤੀਆਂ ਸਿਲਾਈ ਮਸ਼ੀਨਾਂ

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਮੁਫਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕੰਪਿਊਟਰ) ਖੋਲ੍ਹ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ, ਤਾਂ ਜੋ ਇਹ ਤਕਨੀਕੀ ਸਿੱਖਿਆ ਲੈਣ ਤੋਂ ਬਾਅਦ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਲਾਈ ਸੈਂਟਰ ਪੂਰਾ ਹੋਣ ਉਪਰੰਤ ਕਈ ਲੋੜਵੰਦ ਵਿਧਵਾਵਾਂ ਵੱਲੋਂ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਸਿਲਾਈ ਮਸ਼ੀਨਾਂ ਦੀ ਮੰਗ ਕੀਤੀ ਗਈ ਸੀ, ਤਾਂ ਡਾ. ਓਬਰਾਏ ਵਲੋਂ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਾਹੀਂ ਇਸ ਦੀ ਪ੍ਰਵਾਨਗੀ ਦਿੱਤੀ ਗਈ। ਮਸ਼ੀਨ ਲੈਣ ਉਪਰੰਤ ਲੋੜਵੰਦ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਇਸ ਉਪਰਾਲੇ ਨਾਲ ਅਪਣਾ ਪਾਲਣ-ਪੋਸ਼ਣ ਵਧੀਆ ਢੰਗ ਨਾਲ ਕਰਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਰਣਧੀਰ ਸਿੰਘ ਸਾਗੂ ਮੀਡੀਆ ਇੰਚਾਰਜ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਸੋਮ ਨਾਥ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਜਤਿੰਦਰ ਸਿੰਘ ਕੈਂਥ ਆਦਿ ਹਾਜ਼ਰ ਸਨ।