#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 375 ਲੋੜਵੰਦਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 375 ਲੋੜਵੰਦਾਂ ਨੂੰ ਦੋ ਲੱਖ ਨੱਬੇ ਹਜ਼ਾਰ ਦੇ ਕਰੀਬ ਮਹੀਨਾਵਾਰ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਅਨਾਥ ਬੱਚਿਆਂ, ਬਿਲਕੁਲ ਇਕੱਲੇ ਰਹਿ ਰਹੇ ਬਜ਼ੁਰਗਾਂ, ਬੇਸਹਾਰਾ ਵਿਧਵਾਵਾਂ ਨੂੰ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਡਾ. ਉਬਰਾਏ ਵੱਲੋਂ ਇਨ੍ਹਾਂ ਲੋਕਾਂ ਦੀ ਜੋ ਪੈਨਸ਼ਨ ਲਗਾਈ ਜਾਂਦੀ ਹੈ, ਉਹ ਜ਼ਿੰਦਗੀ ਭਰ ਲਈ ਲਗਾਈ ਜਾਂਦੀ ਹੈ ਅਤੇ ਹਰ 2 ਸਾਲ ਬਾਅਦ ਲੋੜੀਂਦੀ ਵੈਰੀਫਿਕੇਸ਼ਨ ਕਰਨ ਤੋਂ ਬਾਅਦ ਰੀਨਿਊ ਕੀਤੀ ਜਾਂਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੁੰਦੇ ਹਾਂ। ਲੋੜਵੰਦਾਂ ਵਿਚੋਂ ਕਈਆਂ ਨੇ ਦੱਸਿਆ ਕਿ ਅਸੀਂ ਪਿਛਲੇ ਤਕਰੀਬਨ 8 ਸਾਲਾਂ ਤੋਂ ਇਹ ਸਹਾਇਤਾ ਲੈ ਰਹੇ ਹਾਂ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ, ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਗੁਰਪਾਲ ਸਿੰਘ ਪਾਲੀ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ, ਹਰਭਗਵਾਨ ਖੱਪਿਆਂਵਾਲ਼ੀ ਵਾਲੀ, ਕਾਲਾ ਖੱਪਿਆਂਵਾਲ਼ੀ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ।