ਸ੍ਰੀ ਮੁਕਤਸਰ ਸਾਹਿਬ, 16 ਮਾਰਚ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੀ ਗਿਣਤੀ ਵਿਚ ਅੱਖਾਂ ਦੇ ਜਾਂਚ ਕੈਂਪ ਲਗਾ ਕੇ ਲੋਕਾਂ ਨੂੰ ਅੱਖਾਂ ਦੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕ ਸਮੇਂ ਸਿਰ ਇਲਾਜ ਕਰਵਾ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਖੱਪਿਆਂਵਾਲ਼ੀ ਦੇ ਗੁਰਦੁਆਰਾ ਸਾਹਿਬ ਵਿਚ 18 ਮਾਰਚ ਦਿਨ ਬੁੱਧਵਾਰ ਨੂੰ 9 ਵਜੇ ਤੋਂ 2 ਵਜੇ ਤੱਕ 738ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਡਾਕਟਰ ਸੁਨੀਲ ਬਾਂਸਲ ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਡਾਕਟਰ ਹਰਸ਼ਪਰੀਤ ਕੌਰ ਮਹਿੰਦਰਾ ਆਈ ਸਪੈਸ਼ਲਿਸਟ ਅੱਖਾਂ ਦੀ ਜਾਂਚ ਕਰਨਗੇ ਅਤੇ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਕੈਂਪ ਦੌਰਾਨ ਲੰਗਰ ਕਮੇਟੀ ਅਤੇ ਪਿੰਡ ਦੀ ਨਗਰ ਪੰਚਾਇਤ ਵੱਲੋਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸਮੂਹ ਸੇਵਾਦਾਰ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਖੱਪਿਆਂਵਾਲ਼ੀ ਵਾਲੀ ‘ਚ 18 ਮਾਰਚ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ

